- ਪੰਜਾਬ ‘ਚ ਤੇਜ ਹਵਾਵਾਂ ਚੱਲਣ ਦੇ ਵੀ ਆਸਾਰ
ਚੰਡੀਗੜ੍ਹ, 30 ਮਈ : ਦੇਸ਼ ਦੇ ਕਈ ਸੂਬਿਆਂ ਵਿੱਚ ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਮਈ ਨੂੰ ਗਰਮੀਆਂ ਦੇ ਮੌਸਮ ਦਾ ਸਭ ਤੋਂ ਗਰਮ ਮਹੀਨਾ ਮੰਨਿਆ ਜਾਂਦਾ ਹੈ ਪਰ ਇਸ ਵਾਰ ਮੀਂਹ ਪੈਣ ਕਾਰਨ ਕਾਫੀ ਠੰਡਾ ਹੋ ਰਿਹਾ ਹੈ। ਅੱਜ ਪੰਜਾਬ ਅਤੇ ਰਾਜਸਥਾਨ ਸਮੇਤ 8 ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦਿਨ ਵੇਲੇ ਪੰਜਾਬ, ਰਾਜਸਥਾਨ, ਜੰਮੂ, ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਗੁਜਰਾਤ, ਕਰਨਾਟਕ, ਕੇਰਲਾ, ਤਾਮਿਲਨਾਡੂ ਦੇ ਕੁਝ ਹਿੱਸਿਆਂ ਵਿੱਚ ਗਰਜ਼-ਤੂਫ਼ਾਨ, ਬਿਜਲੀ ਚਮਕਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜੈਪੁਰ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।