ਕਾਰ ਅਤੇ ਮੋਟਰਸਾਈਕਲ ਦੀ ਟੱਕਰ ‘ਚ ਦੋ ਸ਼ਕੇ ਭਰਾਵਾਂ ਸਮੇਤ ਤਿੰਨ ਨੌਜਾਵਨਾਂ ਦੀ ਮੌਤ, ਇੱਕ ਜਖ਼ਮੀ

ਜ਼ੀਰਾ, 16 ਸਤੰਬਰ : ਬੀਤੀ ਰਾਤ ਸਥਾਨਕ ਸ਼ਹਿਰ ਦੇ ਕੋਟਈਸੇ ਖਾਂ ਰੋਡ ਤੇ ਵਾਪਰ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਚਾਰ ਨੌਜਵਾਨ ਪਿੰਡ ਮੰਗੇ ਖਾਂ ਤੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਪਿੰਡ ਲੋਹਕੇ ਖੁਰਦ ਨੁੰ ਜਾ ਰਹੇ ਸਨ, ਜਦੋਂ ਉਹ ਬਜਰੰਗ ਭਵਨ ਕਾਲਜ, ਕੋਟਈਸੇ ਖਾਂ ਰੋਡ ਜ਼ੀਰਾ  ਦੇ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਇੱਕ ਕਾਰ ਨਾਲ ਸਿੱਧੀ ਟੱਕਰ ਹੋ ਗਈ।ਜਿਸ ਕਾਰਨ ਇਸ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਲਵਪ੍ਰੀਤ ਸਿੰਘ ਤੇ ਗੁਰਜੰਟ ਸਿੰਘ ਪੁੱਤਰ ਲਖਵੀਰ ਸਿੰਘ (ਦੋਵੇਂ ਭਰਾ), ਲਖਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ (ਚਾਚੇ ਦਾ ਲੜਕਾ) ਦੀ ਮੌਤ ਹੋ ਗਈ, ਜਦੋਂਕਿ ਜਸ਼ਨਦੀਪ ਸਿੰਘ ਪੁੱਤਰ ਭਜਨ ਸਿੰਘ ਗੰਭੀਰ ਜਖ਼ਮੀ ਹੋ ਗਿਆ।ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਭਰਤੀ ਕਰਵਾਇਆ ਗਿਆ, ਪਰ ਹਾਲਤ ਠੀਕ ਨਾ ਹੋਣ ਕਾਰਨ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਹਾ ਰਹੀ ਹੈ।