ਮੁਕਤਸਰ ਸਾਹਿਬ-ਬਠਿੰਡਾ ਮਾਰਗ ਤੇ ਵਾਪਰੇ ਮਾਂ-ਪੁੱਤ ਤੇ ਪਿਓ ਸਮੇਤ 4 ਲੋਕਾਂ ਦੀ ਮੌਤ 

ਮੁਕਤਸਰ ਸਾਹਿਬ, 12 ਅਪ੍ਰੈਲ : ਮੁਕਤਸਰ ਸਾਹਿਬ-ਬਠਿੰਡਾ ਮਾਰਗ ਤੇ ਪੈਂਦੇ ਪਿੰਡ ਬੁੱਟਰ ਸ਼ਰੀਂਹ ਦੇ ਨਜਦੀਕ ਵਾਪਰੇ ਇੱਕ ਭਿਆਨਕ ਸਭਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ 4 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਰਾਮਾ ਮੰਡੀ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਾਰ ਚਾਲਕ ਗੁਰਪ੍ਰੀਤ ਸਿੰਘ ਆਪਣੇ ਮਾਤਾ-ਪਿਤਾ ਅਤੇ ਕੁੱਝ ਹੋਰ ਨਜ਼ਦੀਕੀਆਂ ਨਾਲ ਵਾਪਸ ਸ੍ਰੀ ਮੁਕਤਸਰ ਸਾਹਿਬ ਨੂੰ ਆ ਰਿਹਾ ਸੀ, ਜਦੋਂ ਉਹ ਪਿੰਡ ਬੁੱਟਰ ਸ਼ਰੀਂਹ ਨਜ਼ਦੀਕ ਪੁੱਜੇ ਤਾਂ ਕਾਰ ਚਾਲਕ ਗੁਰਪ੍ਰੀਤ ਸਿੰਘ ਗੋਪੀ ਨੂੰ ਨੀਂਦ ਆ ਗਈ, ਜਿਸ ਕਾਰਨ ਕਾਰ ਇੱਕ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਗੁਰਪ੍ਰੀਤ ਸਿੰਘ ਅਤੇ ਉਸ ਦੇ ਦੋਸਤ ਜਸਵਿੰਦਰ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਗੁਰਪ੍ਰੀਤ ਸਿੰਘ ਦੀ ਮਾਤਾ ਜਸਵਿੰਦਰ ਕੌਰ ਅਤੇ ਪਿਤਾ ਦਰਸ਼ਨ ਸਿੰਘ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇਸ ਦੌਰਾਨ ਗੁਰਪ੍ਰੀਤ ਸਿੰਘ ਦੇ ਦੋਸਤ ਜਸਵਿੰਦਰ ਸਿੰਘ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ, ਜਿਸ ਦਾ ਇਲਾਜ ਚੱਲ ਰਿਹਾ ਹੈ।