ਚੋਣ ਕਮਿਸ਼ਨ ਨੇ ਜ਼ਿਮਨੀ ਚੋਣਾਂ ਦੀ ਬਦਲੀ ਤਰੀਕ, 20 ਨਵੰਬਰ ਨੂੰ ਪੈਣਗੀਆਂ ਵੋਟਾਂ 

ਚੰਡੀਗੜ੍ਹ, 4 ਨਵੰਬਰ 2024 : ਪੰਜਾਬ ਵਿੱਚ ਜ਼ਿਮਨੀ ਚੋਣਾਂ ਦੀ ਤਰੀਕ ਬਦਲ ਗਈ ਹੈ। ਚੋਣ ਕਮਿਸ਼ਨ ਨੇ ਪੰਜਾਬ ਦੀਆਂ ਚਾਰ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਰੀਕ ਬਦਲ ਦਿੱਤੀ ਹੈ। ਹੁਣ ਇਨ੍ਹਾਂ ਸੀਟਾਂ 'ਤੇ 20 ਨਵੰਬਰ ਨੂੰ ਵੋਟਿੰਗ ਹੋਵੇਗੀ। ਇਸ ਤੋਂ ਪਹਿਲਾਂ ਇਨ੍ਹਾਂ ਸੀਟਾਂ 'ਤੇ 13 ਨਵੰਬਰ ਨੂੰ ਵੋਟਿੰਗ ਹੋਣੀ ਸੀ ਪਰ ਚੋਣ ਕਮਿਸ਼ਨ ਨੇ ਤਰੀਕ ਬਦਲ ਦਿੱਤੀ ਹੈ। ਪੰਜਾਬ ਦੀਆਂ ਚਾਰੇ ਸੀਟਾਂ 'ਤੇ ਹੁਣ 20 ਨਵੰਬਰ ਨੂੰ ਵੋਟਾਂ ਪੈਣਗੀਆਂ। ਜਿਨ੍ਹਾਂ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਣੀਆਂ ਹਨ, ਉਨ੍ਹਾਂ 'ਚ ਡੇਰਾ ਬਾਬਾ ਨਾਨਕ, ਚੱਬੇਵਾਲ (ਰਾਖਵੀਂ), ਗਿੱਦੜਬਾਹਾ ਅਤੇ ਬਰਨਾਲਾ ਸ਼ਾਮਲ ਹਨ। ਇਨ੍ਹਾਂ ਸੀਟਾਂ 'ਤੇ ਵਿਧਾਇਕ ਬਣੇ ਆਗੂ ਲੋਕ ਸਭਾ ਚੋਣਾਂ ਦੌਰਾਨ ਸੰਸਦ ਮੈਂਬਰ ਚੁਣੇ ਗਏ ਸਨ। ਇਹੀ ਕਾਰਨ ਹੈ ਕਿ ਹੁਣ ਇਨ੍ਹਾਂ ਸੀਟਾਂ 'ਤੇ ਉਪ ਚੋਣਾਂ ਹੋ ਰਹੀਆਂ ਹਨ। ਚੋਣ ਕਮਿਸ਼ਨ ਨੇ ਤਿੰਨ ਰਾਜਾਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਰੀਕ ਬਦਲ ਦਿੱਤੀ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਸੀਟਾਂ 'ਤੇ ਉਪ ਚੋਣਾਂ ਲਈ ਵੋਟਾਂ ਹੁਣ 20 ਨਵੰਬਰ ਨੂੰ ਪੈਣਗੀਆਂ। ਪਹਿਲਾਂ ਇਹ 13 ਨਵੰਬਰ ਨੂੰ ਹੋਣੀ ਸੀ।