ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨਾਲ ਭਾਰਤੀ ਰਾਜਨੀਤੀ ਦੇ ਇੱਕ ਯੁੱਗ ਦਾ ਅੰਤ ਹੋ ਗਿਆ : ਮਨੋਹਰ ਲਾਲ ਖੱਟੜ

  • ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੇ ਸੁਖਬੀਰ ਬਾਦਲ ਨਾਲ ਦੁੱਖ ਸਾਂਝਾ ਕਰਨ ਫੋਰਟਿਸ ਹਸਪਤਾਲ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ

ਚੰਡੀਗੜ੍ਹ, 26 ਅਪ੍ਰੈਲ : ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮੰਗਲਵਾਰ ਸ਼ਾਮ ਨੂੰ ਅਕਾਲ ਚਲਾਣਾ ਕਰ ਗਏ ਹਨ। ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਦੁੱਖ ਸਾਂਝਾ ਕਰਨ ਫੋਰਟਿਸ ਹਸਪਤਾਲ ਪਹੁੰਚੇ ਹਨ। ਜਿਸ ਦੀ ਜਾਣਕਾਰੀ ਖੱਟੜ ਨੇ ਟਵਿੱਟਰ ਤੇ ਸਾਂਝੀ ਕੀਤੀ ਹੈ।