ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੇਏ ਬੇਨਕਾਬ : ਭਗਵੰਤ ਮਾਨ

ਚੰਡੀਗੜ੍ਹ, 24 ਫ਼ਰਵਰੀ  : ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਚਾਰਜਸ਼ੀਟ ਸੌਂਪ ਦਿੱਤੀ ਹੈ। ਜਿਸ ਵਿੱਚ ਸਾਬਕਾ ਡਿਪਟੀ ਸੀਐਮ ਅਤੇ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 7 ਹਜ਼ਾਰ ਪੰਨਿਆਂ ਦਾ ਚਲਾਨ ਪੇਸ਼ ਕੀਤਾ ਹੈ। ਜਿਸ 'ਤੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, "ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੇਏ ਬੇਨਕਾਬ..ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਕੂਨ ਮਿਲੇਗਾ .. ਅਸੀਂ ਇਨਸਾਫ਼ ਦਿਵਾਉਣ ਦੇ ਵਾਅਦੇ ਤੇ ਕਾਇਮ ਹਾਂ …ਮੰਤਰੀ ਜਾਂ ਸੰਤਰੀ   ਕਾਨੂੰਨ ਸਭ ਲਈ ਇੱਕ ਹੈ..ਸੱਚ ਕਦੇ ਛੁਪਦਾ ਨਹੀਂ .."ਤੁਹਾਨੂੰ ਦੱਸ ਦਈਏ ਕਿ ਚਲਾਨ ਅਨੁਸਾਰ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਬਾਦਲ ਅਤੇ ਡੀਜੀਪੀ ਸੁਮੇਧ ਸੈਣੀ ਨੇ ਪਿੰਡ ਬੁਰਜ ਜਵਾਹਰ ਸਿੰਘਵਾਲਾ ਅਤੇ ਗੁਰਦੁਆਰਾ ਬਰਗਾੜੀ ਸਾਹਿਬ ਵਿਖੇ ਬੇਅਦਬੀ ਕੀਤੀ ਸੀ। ਲਗਾਤਾਰ ਤਿੰਨ ਘਟਨਾਵਾਂ 'ਚ ਅਣਗਹਿਲੀ 'ਤੇ ਪਰਦਾ ਪਾਉਣ ਲਈ ਗੈਰਕਾਨੂੰਨੀ ਤਾਕਤ ਦੀ ਵਰਤੋਂ ਕਰਨ ਦੀ ਸਾਜ਼ਿਸ਼ ਇਹ ਦੋਵੇਂ ਗੋਲੀ ਕਾਂਡ ਦੇ ਮਾਸਟਰਮਾਈਂਡ ਹਨ। ਇਸ ਤੋਂ ਇਲਾਵਾ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਵੀ ਇਸ ਸਾਜ਼ਿਸ਼ 'ਚ ਮਦਦ ਕਰਨ ਦੇ ਦੋਸ਼ ਲੱਗੇ ਹਨ। ਚਲਾਨ ਅਨੁਸਾਰ ਤਤਕਾਲੀ ਆਈਜੀ ਪਰਮ ਰਾਜ ਉਮਰਾਨੰਗਲ, ਡੀਆਈਜੀ ਅਮਰ ਸਿੰਘ ਚਾਹਲ, ਐਸਐਸਪੀ ਚਰਨਜੀਤ ਸਿੰਘ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਐੱਸਐੱਸਪੀ ਸੁਖਮੰਦਰ ਸਿੰਘ ਮਾਨ 'ਤੇ ਸਾਜ਼ਿਸ਼ ਰਚਣ ਦੇ ਨਾਲ-ਨਾਲ ਤੱਥਾਂ ਨੂੰ ਛੁਪਾਉਣ ਦਾ ਦੋਸ਼ ਹੈ। ਐਸ.ਐਚ.ਓ ਗੁਰਦੀਪ ਸਿੰਘ 'ਤੇ ਵੀ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਦੋਸ਼ ਲੱਗੇ ਹਨ। ਇਸ ਤੋਂ ਇਲਾਵਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਵੀ ਮੁਲਜ਼ਮ ਬਣਾਇਆ ਗਿਆ ਹੈ।