ਬੇਵੱਸ ਲੜਕੀਆਂ ਦੀਆਂ ਨਿਕਲੀਆਂ ਹੂਕਾਂ ਨਵੀਂ ਸੰਸਦ ਦੇ ਇਤਹਾਸ ਦਾ ਪਹਿਲਾ ਕਾਲਾ ਵਰਕਾ : ਗਿਆਨੀ ਹਰਪ੍ਰੀਤ ਸਿੰਘ 

ਅੰਮ੍ਰਿਤਸਰ, 29 ਮਈ  : ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਬਿਆਨ ਜਾਰੀ ਕਰਦਿਆਂ ਦਿੱਲੀ ਵਿਖੇ ਪਹਿਲਵਾਨਾਂ ਤੇ ਪੁਲਿਸ ਦੇ ਜੁਲਮ ਦੀ ਨਿਖੇਧੀ ਕੀਤੀ ਹੈ। ਉਨ੍ਹਾ ਕਿਹਾ ਕਿ ਸੰਸਦ ਦੇ ਉਦਘਾਟਨ ਮੌਕੇ ਭਾਰਤ ਲਈ ਗੋਲਡ ਮੈਡਲ ਜਿੱਤਣ ਵਾਲੀਆਂ ਲੜਕੀਆਂ ਨੂੰ ਡਾਂਗਾਂ ਨਾਲ ਕੁੱਟਨਾ ਤੇ ਬੇਵੱਸ ਲੜਕੀਆਂ ਦੀਆਂ ਨਿਕਲੀਆਂ ਹੂਕਾਂ ਨਵੀਂ ਸੰਸਦ ਦੇ ਇਤਹਾਸ ਦਾ ਪਹਿਲਾ ਕਾਲਾ ਵਰਕਾ ਹੈ।