ਸਾਬਕਾ ਚੇਅਰਮੈਨ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰਕੇ ਕੀਤਾ ਕਤਲ 

ਪੱਟੀ, 27 ਫਰਵਰੀ : ਸੂਬੇ ਦੇ ਦਿਨ ਬਦਿਨ ਹਲਾਤ ਖਰਾਬ ਹੁੰਦੇ ਦਿਖਾਈ ਦੇ ਰਹੇ ਹਨ, ਆੲ ਦਿਨ ਕੋਈ ਨਾ ਕੋਈ ਕਤਲ ਦੀ ਘਟਨਾਂ ਵਾਪਰਨ ਦੀਆਂ ਖਬਰਾਂ ਸੁਣਨ ਨੁੰ ਮਿਲ ਰਹੀਆਂ ਹਨ, ਅੱਜ ਤਰਨਤਾਰਨ ਦੇ ਪਿੰਡ ਸੰਗਵਾਂ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਪੱਟੀ ਮਾਰਕੀਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਿਕ ਧਾਰੀਵਾਲ ਅੱਜ ਮੈਰਿਜ ਪੈਲਸ ਐਸਜੀਆਈ ਪਿੰਡ ਸੰਗਵਾਂ ਵਿਖੇ ਆਏ ਸਨ ਇਸ ਦੌਰਾਨ ਕੁਝ ਅਣਪਛਾਤੇ ਵਿਅਕੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ ਅਤੇ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਸੀਸੀਟੀਵੀ ਚੈੱਕ ਕੀਤੇ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਿਕ ਮੇਜਰ ਸਿੰਘ ਧਾਰੀਵਾਲ ਨੂੰ ਦੋ ਗੋਲੀਆਂ ਲੱਗੀਆਂ ਹਨ।