ਸਰਕਾਰ ਚਾਹੁੰਦੀ ਹੈ ਕਿ, ਮੈਂ ਚਾਰਦੀਵਾਰੀ ਵਿਚ ਹੀ ਬੈਠਾ ਰਹਾਂ : ਗਰਵਨਰ ਪੁਰੋਹਿਤ

ਚੰਡੀਗੜ੍ਹ, 2 ਫਰਵਰੀ : ਪੰਜਾਬ ਦੇ ਗਰਵਨਰ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਪਿੰਡਾਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਇਸੇ ਦੌਰਾਨ ਹੀ ਬਨਵਾਰੀ ਲਾਲ ਪੁਰੋਹਿਤ ਨੇ ਮਾਨ ਸਰਕਾਰ ਨੂੰ ਚੈਲੰਜ ਕੀਤਾ ਕਿ, ਸਰਕਾਰ ਸਾਬਤ ਕਰੇ ਕਿ, ਮੈਂ ਸਿਆਸਤ ਕਰ ਰਿਹਾ ਰਿਹਾ। ਉਨ੍ਹਾਂ ਕਿਹਾ ਕਿ, ਮੈਂ ਪੰਜਾਬ ਦੀ ਜ਼ਮੀਨੀ ਹਕੀਕਤ ਦੇਖਣ ਲਈ ਸਰਹੱਦੀ ਜਿਲ੍ਹਿਆਂ ਵਿਚ ਨਿਕਲਿਆ ਹਾਂ। ਉਨ੍ਹਾਂ ਕਿਹਾ ਕਿ, ਸਰਕਾਰ ਚਾਹੁੰਦੀ ਹੈ ਕਿ, ਮੈਂ ਚਾਰਦੀਵਾਰੀ ਵਿਚ ਹੀ ਬੈਠਾ ਰਹਾਂ, ਪਰ ਮੈਂ ਅਜਿਹਾ ਨਹੀਂ ਹੋਣ ਦਿਆਂਗੇ। ਉਨ੍ਹਾਂ ਕਿਹਾ ਕਿ, ਸਾਡੇ ਆਰਡਰ ਤਾਂ, ਰਾਜ ਭਵਨ ਤੋਂ ਨਿਕਲਦੇ ਹਨ, ਇਸ ਲਈ ਮੇਰਾ ਫ਼ਰਜ਼ ਬਣਦਾ ਹੈ ਕਿ, ਮੈਂ ਲੋਕਾਂ ਦੀਆਂ ਸਮੱਸਿਆਵਾਂ ਸੁਣਾ। ਇਸ ਦੇ ਨਾਲ ਹੀ ਗਵਰਨਰ ਨੇ ਕਿਹਾ ਪੰਜਾਬ ਚ ਨਸ਼ਾ ਇੱਕ ਵੱਡੀ ਸਮੱਸਿਆ ਹੈ, ਜਿਸ ਤੇ ਕਾਬੂ ਪਾਉਣਾ ਸਮੇਂ ਦੀ ਲੋੜ ਹੈ।