ਰਾਜਪਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਨਹੀਂ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 23 ਫਰਵਰੀ : ਪੰਜਾਬ ਦੇ ਰਾਜਪਾਲ ਬਨ੍ਹਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਕੈਬਨਿਟ ਵੱਲੋਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਏ ਜਾਣ ਦੀ ਪ੍ਰਵਾਨਗੀ ਦੇਣ ਤੋਂ ਨਾਂਹ ਕਰ ਦਿੱਤੀ ਹੈ, ਰਾਜਪਾਲ ਨੇ ਕਿਹਾ ਹੈ ਕਿ ਉਹ ਇਸ ਬੜੇ ਕੋਈ ਨਿਰਨਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਜਵਾਬ ਬਾਰੇ ਕਾਨੂੰਨੀ ਰਾਏ ਲੈਣਗੇ ਜੋ ਕਿ ਉਨ੍ਹਾਂ ਰਾਜਪਾਲ ਦੇ 13 ਫਰਵਰੀ 2023 ਨੂੰ ਲਿਖੇ ਲੈਟਰ ਦੇ ਜਵਾਬ ਵਿਚ ਭੇਜਿਆ ਸੀ । ਇਹ ਜਵਾਬ ਟਵੀਟ ਰਾਹੀਂ ਅਤੇ ਲਿਖਤੀ ਚਿੱਠੀ ਰਾਹੀਂ ਵੀ ਭੇਜਿਆ ਗਿਆ ਸੀ। ਰਾਜਪਾਲ ਵੱਲੋਂਮੁੱਖ ਮੰਤਰੀ ਨੂੰ ਭੇਜੀ ਚਿੱਠੀ ਵਿਚ ਕਿਹਾ ਗਿਆ ਹੈ ਕਿ " ਤੁਹਾਡੇ ਵੱਲੋਂ ਟਵੀਟ ਅਤੇ ਚਿੱਠੀ ਰਾਹੀਂ ਭੇਜਿਆ ਗਿਆ ਜਵਾਬ ਗੈਰ-ਸੰਵਿਧਾਨਿਕ ਵੀ ਹੈ ਅਤੇ ਅਪਮਾਨਜਨਕ ਭਾਸ਼ਾ ਵਾਲਾ ਵੀ ਹੈ , ਇਸ ਲਈ ਮੈਂ ਇਸ ਮੁੱਦੇ ਤੇ ਕਾਨੂੰਨੀ ਸਲਾਹ ਲੈਣ ਲਈ ਮਜਬੂਰ ਹਾਂ। ਕਾਨੂੰਨੀ ਸਲਾਹ ਲੈਣ ਤੋਂ ਬਾਅਦ ਹੀ ਮੈਂ ਸੈਸ਼ਨ ਬਾਰੇ ਤੁਹਾਡੀ ਬੇਨਤੀ ਤੇ ਫ਼ੈਸਲਾ ਕਰਾਂਗਾ ।"