ਚੰਡੀਗੜ੍ਹ, 02 ਜੂਨ : ਪੰਜਵੀਂ ਵਾਰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੌਰਾ ਕਰਕੇ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਜ਼ਿਲ੍ਹੇ ਘੁੰਮ ਚੁੱਕੇ ਹਨ। ਉਹ ਰਾਜ ਭਵਨ ਵਿਚ ਬੈਠਣ ਵਾਲੇ ਰਾਜਪਾਲ ਨਹੀਂ ਹਨ। ਪ੍ਰਸ਼ਾਸਕ ਨੇ ਕਿਹਾ ਕਿ ਉਹ 7 ਤੇ 8 ਜੂਨ ਨੂੰ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਜਾ ਰਹੇ ਹਨ. ਇਸ ਵਾਰ ਉਹ ਪਿੰਡਾਂ ਵਿਚ ਵੀ ਜਾਣਗੇ ਤੇ ਲੋਕਾਂ ਨਾਲ ਗੱਲਬਾਤ ਕਰਨਗੇ। ਇਹ ਸਮਝਣ ਦੀ ਕੋਸ਼ਿਸ਼ ਕਰਨਗੇ ਕਿ ਉਥੇ ਕੀ ਹਾਲਾਤ ਹਨ। ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦਾ ਇਹ ਪੰਜਵਾਂ ਦੌਰਾ ਹੋਵੇਗਾ। ਪੁਰੋਹਿਤ ਨੇ ਕਿਹਾ ਕਿ ਉੁਹ ਰਾਜਭਵਨ ਵਿਚ ਬੈਠਣ ਵਾਲੇ ਰਾਜਪਾਲ ਨਹੀਂ ਹਨ। ਹੁਣ ਤੱਕ ਉਹ ਪੰਜਾਬ ਦੇ ਸਾਰੇ ਜ਼ਿਲ੍ਹੇ ਘੁੰਮ ਚੁੱਕੇ ਹਨ। ਪੁਰਾਣੇ ਦੌਰਿਆਂ ਦੇ ਬਾਅਦ ਰਾਜਪਾਲ ਨੇ ਸੂਬਾ ਸਰਕਾਰ ਨੂੰ ਕਈ ਸੁਝਾਅ ਦਿੱਤੇ ਸਨ। ਇਨ੍ਹਾਂ ਸੁਝਾਵਾਂ ‘ਤੇ ਹੁਣ ਤੱਕ ਕੀ ਕਾਰਵਾਈ ਹੋਈ, ਇਸ ਸਵਾਲ ‘ਤੇ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੌਰਿਆਂ ਦਾ ਕਈ ਲਾਭ ਮਿਲਦਾ ਹੈ। ਕੇਂਦਰੀ ਤੇ ਸੂਬਾ ਸਰਕਾਰ ਦੀਆਂ ਸਾਰੀਆਂ ਏਜੰਸੀਆਂ ਇਕੱਠੇ ਮਿਲ ਕੇ ਕੰਮ ਕਰਦੀਆਂ ਹਨ। ਇਕ ਦੂਜੇ ਨਾਲ ਗੱਲਬਾਤ ਹੁੰਦੀ ਹੈ। ਜ਼ਿੰਮੇਵਾਰੀ ਤੈਅ ਹੁੰਦੀ ਹੈ, ਜਿਸ ਦਾ ਅਸਰ ਸਰਹੱਦ ‘ਤੇ ਨਸ਼ੇ ਖਿਲਾਫ ਲਗਾਤਾਰ ਹੋ ਰਹੀ ਕਾਰਵਾਈ ਵਜੋਂ ਦੇਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਹੱਦ ‘ਤੇ ਸੁਰੱਖਿਆ ਬਹੁਤ ਸਖਤ ਹੋ ਚੁੱਕੀ ਹੈ।