ਭਾਰਤ ਦਾ ਪਾਣੀ ਪਾਕਿਸਤਾਨ ਪਹੁੰਚ ਰਿਹਾ ਹੈ ਇਸ ਨੂੰ ਚੈਨਲਾਈਜ਼ ਕਰਕੇ ਹਰਿਆਣਾ ਤੇ ਰਾਜਸਥਾਨ ਨੂੰ ਦਿੱਤਾ ਜਾ ਸਕਦਾ ਹੈ : ਨਿਤਿਨ ਗਡਕਰੀ

  • ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅੰਮ੍ਰਿਤਸਰ 'ਚ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦਾ ਕੀਤਾ ਦੌਰਾ
  • ਪੰਜਾਬ ਦੇ ਅੰਮ੍ਰਿਤਸਰ ਤੋਂ ਸ਼ੁਰੂ ਕੀਤੀ ਜਾਏਗੀ ਸਕਾਈ ਟਰੇਨ ਜੋ ਕਿ 600 ਕਿਲੋਮੀਟਰ ਇਕ ਘੰਟੇ ਵਿੱਚ ਤੈਅ ਕਰੇਗੀ ਸਫਰ : ਗਡਕਰੀ

ਅੰਮ੍ਰਿਤਸਰ, 19 ਅਕਤੂਬਰ : ਕੇਂਦਰੀ ਮੰਤਰੀ ਨਿਤਿਨ ਗਡਕਰੀ ਅੰਮ੍ਰਿਤਸਰ ਪਹੁੰਚੇ ਅਤੇ ਉਹਨਾਂ ਨੇ ਅੰਮ੍ਰਿਤਸਰ ਵਿੱਚ ਚੱਲ ਰਹੇ ਦਿੱਲੀ ਕਟਰਾ ਨੈਸ਼ਨਲ ਐਕਸਪ੍ਰੈਸ ਵੇਅ ਦਾ ਜਾਇਜ਼ਾ ਲਿੱਤਾ ਅਤੇ ਇਸ ਤੋਂ ਬਾਅਦ ਉਹਨਾਂ ਵੱਲੋਂ ਅੰਮ੍ਰਿਤਸਰ ਤੇ ਤਰਨ ਤਾਰਨ ਚੱਲ ਰਹੇ ਨੈਸ਼ਨਲ ਹਾਈਵੇ ਦੇ ਕੰਮਾਂ ਬਾਰੇ ਹੈਲੀਕਾਪਟਰ ਦੇ ਰਾਹੀ ਕੰਮਾਂ ਦਾ ਜਾਇਜ਼ਾ ਲਿੱਤਾ ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਤਿਨ ਗਡਕਰੀ ਨੇ ਪੰਜਾਬ ਵਿੱਚ ਚੱਲ ਰਹੇ ਹਾਈਵੇਅ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਦਰਮਿਆਨ ਪੈਦਾ ਹੋਏ ਪਾਣੀ ਦੇ ਵਿਵਾਦ ਦਾ ਹੱਲ ਵੀ ਦੱਸਿਆ ਹੈ। ਗਡਕਰੀ ਨੇ ਕਿਹਾ ਕਿ ਭਾਰਤ ਵਿੱਚ ਪਾਣੀ ਦੀ ਬਹੁਤਾਤ ਹੈ। ਆਜ਼ਾਦੀ ਤੋਂ ਬਾਅਦ ਭਾਰਤ ਦੇ ਹਿੱਸੇ ਵਿਚ ਤਿੰਨ ਅਤੇ ਪਾਕਿਸਤਾਨ ਦੇ ਹਿੱਸੇ ਵਿਚ ਤਿੰਨ ਦਰਿਆ ਸਨ ਪਰ ਅੱਜ ਤੱਕ ਭਾਰਤ ਦੇ ਹਿੱਸੇ ਦਾ ਪਾਣੀ ਪਾਕਿਸਤਾਨ ਵਿਚ ਪਹੁੰਚ ਰਿਹਾ ਹੈ। ਜੇਕਰ ਅਸੀਂ ਉਸ ਪਾਣੀ ਨੂੰ ਚੈਨਲਾਈਜ਼ ਕਰਦੇ ਹਾਂ ਤਾਂ ਅਸੀਂ ਹਰਿਆਣਾ ਦੇ ਨਾਲ-ਨਾਲ ਰਾਜਸਥਾਨ ਨੂੰ ਵੀ ਪਾਣੀ ਮੁਹੱਈਆ ਕਰਵਾ ਸਕਦੇ ਹਾਂ। ਇਸ ਦੌਰਾਨ ਉਨ੍ਹਾਂ ਅੰਮ੍ਰਿਤਸਰ, ਪੰਜਾਬ ਲਈ ਰੋਪਵੇਅ ਦਾ ਐਲਾਨ ਵੀ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਹਮੇਸ਼ਾ ਭਵਿੱਖ ਲਈ ਯੋਜਨਾ ਬਣਾਉਣ ਦੀ ਸਲਾਹ ਦਿੱਤੀ ਹੈ। ਪੰਜਾਬ ਦੇ ਕਿਸਾਨ ਅੱਜ ਪਰਾਲੀ ਸਾੜਦੇ ਹਨ, ਪਰ ਆਉਣ ਵਾਲੇ ਸਮੇਂ ਵਿੱਚ ਪਰਾਲੀ ਨੂੰ ਲੈ ਕੇ ਲੜਾਈਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਉਹ ਜੋ ਵੀ ਕਹਿੰਦੇ ਹਨ, 100 ਰੁਪਏ ਸੋਚ ਕੇ ਕਹਿੰਦੇ ਹਨ। ਇਸ ਪਰਾਲੀ ਤੋਂ ਈਥਾਨੌਲ ਤਿਆਰ ਕੀਤਾ ਜਾ ਸਕਦਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਦਿੱਲੀ ਕਟੜਾ ਐਕਸਪ੍ਰੈਸ ਹਾਈਵੇਅ ਪ੍ਰੋਜੈਕਟ ਵਿੱਚ ਬਿਆਸ ਦਰਿਆ ਉੱਤੇ ਇੱਕ ਪੁਲ ਬਣਾਇਆ ਜਾ ਰਿਹਾ ਹੈ, ਜਿਸ ਨੂੰ ਸੈਰ ਸਪਾਟੇ ਦੇ ਹਿਸਾਬ ਨਾਲ ਬਣਾਇਆ ਜਾ ਸਕਦਾ ਹੈ। ਜੇਕਰ ਇਸ ਪੁਲ 'ਤੇ ਸਿੱਖ ਇਤਿਹਾਸ ਦੱਸਿਆ ਜਾਵੇ ਤਾਂ ਇਹ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ। ਇੱਥੇ ਕੈਫੇ ਦੀ ਸਹੂਲਤ ਵੀ ਹੋਵੇਗੀ। ਪੰਜਾਬ ਸਰਕਾਰ ਇਸ ਬਾਰੇ ਵਿਚਾਰ ਕਰ ਸਕਦੀ ਹੈ। ਇਸ ਤੋਂ ਇਲਾਵਾ ਸੀ.ਐਮ.ਭਗਵੰਤ ਮਾਨ ਨੂੰ ਬਿਜਲੀ 'ਤੇ ਆਧਾਰਿਤ ਆਵਾਜਾਈ ਦੇ ਰਸਤੇ ਬਾਰੇ ਦੱਸਿਆ ਗਿਆ। ਜਿਸ ਦੀ ਸਪੀਡ 600 ਕਿਲੋਮੀਟਰ ਹੈ। ਇਸ ਨੂੰ ਹਾਈਵੇਅ ਦੇ ਵਿਚਕਾਰ ਬਣਾਇਆ ਜਾ ਸਕਦਾ ਹੈ। ਜਿਸ ਕਾਰਨ ਅੰਮ੍ਰਿਤਸਰ ਤੋਂ ਦਿੱਲੀ ਦਾ ਸਫਰ ਸਿਰਫ 40 ਮਿੰਟਾਂ 'ਚ ਸੰਭਵ ਹੋਵੇਗਾ। ਪੰਜਾਬ ਸਰਕਾਰ ਇਸ ਬਾਰੇ ਵਿਚਾਰ ਕਰ ਸਕਦੀ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ ਰੋਪਵੇਅ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ 15 ਹਜ਼ਾਰ ਕਰੋੜ ਰੁਪਏ ਦੇ ਹੋਰ ਪ੍ਰਾਜੈਕਟਾਂ ਦਾ ਵੀ ਵਾਅਦਾ ਕੀਤਾ ਗਿਆ ਹੈ। ਉਸ ਦਾ ਕਹਿਣਾ ਹੈ ਕਿ ਜਿਵੇਂ ਹੀ ਜ਼ਮੀਨ ਐਕੁਆਇਰ ਕਰਨ ਦਾ ਕੰਮ ਸ਼ੁਰੂ ਹੋਵੇਗਾ, ਕੇਂਦਰ ਸਰਕਾਰ ਇਸ ਲਈ ਫੰਡ ਵੀ ਜਾਰੀ ਕਰੇਗੀ। ਓਹਨਾ ਕਿਹਾ ਕਿ ਇਹ ਫਲੈਗ ਪੋਲ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਵੱਲੋਂ 3.5 ਕਰੋੜ ਰੁਪਏ ਵਿੱਚ ਲਗਾਇਆ ਗਿਆ ਹੈ। ਇਹ ਫਲੈਗ ਪੋਲ ਗੋਲਡਨ ਗੇਟ ਦੇ ਬਿਲਕੁਲ ਸਾਹਮਣੇ 360 ਫੁੱਟ ਉੱਚੇ ਪੁਰਾਣੇ ਝੰਡੇ ਵਾਲੇ ਖੰਭੇ ਤੋਂ 100 ਮੀਟਰ ਦੀ ਦੂਰੀ 'ਤੇ ਲਗਾਇਆ ਗਿਆ ਹੈ। ਜ਼ਮੀਨ ਤੋਂ 4 ਫੁੱਟ ਉੱਚਾ ਆਧਾਰ ਬਣਾਇਆ ਗਿਆ ਹੈ, ਜਿਸ 'ਤੇ ਇਹ ਝੰਡੇ ਦਾ ਖੰਭਾ ਲਗਾਇਆ ਗਿਆ ਹੈ। ਇਸ ਦੇ ਨਾਲ ਹੀ 2017 ਵਿੱਚ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵੱਲੋਂ ਪੁਰਾਣੇ ਝੰਡੇ ਵਾਲੇ ਖੰਭੇ ਨੂੰ ਵੀ ਬਣਾਇਆ ਗਿਆ ਸੀ। ਲਗਾਇਆ ਸੀ।ਭਾਰਤ ਨੇ 2017 'ਚ 360 ਫੁੱਟ ਉੱਚਾ ਫਲੈਗ ਪੋਲ ਲਗਾਉਣ ਤੋਂ ਬਾਅਦ ਉਸੇ ਸਾਲ ਪਾਕਿਸਤਾਨ ਨੇ ਆਪਣੀ ਸਰਹੱਦ 'ਤੇ 400 ਫੁੱਟ ਉੱਚਾ ਫਲੈਗ ਪੋਲ ਲਗਾਇਆ ਸੀ। ਪਾਕਿਸਤਾਨ ਵੱਲੋਂ ਝੰਡਾ ਲਹਿਰਾਉਣ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਕਾਫੀ ਵਿਵਾਦ ਹੋਇਆ ਸੀ। ਦੱਸਿਆ ਜਾਂਦਾ ਹੈ ਕਿ ਪਾਕਿਸਤਾਨੀ ਝੰਡੇ ਦੇ ਖੰਭੇ 'ਤੇ ਕੈਮਰੇ ਲਗਾਏ ਗਏ ਹਨ, ਜਿਨ੍ਹਾਂ 'ਤੇ ਪਾਕਿਸਤਾਨ ਭਾਰਤੀ ਸਰਹੱਦ ਦੇ ਅੰਦਰ ਕਈ ਕਿਲੋਮੀਟਰ ਤੱਕ ਨਜ਼ਰ ਰੱਖ ਸਕਦਾ ਹੈ। ਮੌਜੂਦਾ ਸਮੇਂ 'ਚ NHAI ਨੇ ਨਵੇਂ ਝੰਡੇ ਦੇ ਖੰਭੇ ਦੇ ਉਦਘਾਟਨ ਲਈ ਲਗਭਗ ਪੰਜ ਰਾਸ਼ਟਰੀ ਝੰਡੇ ਰੱਖੇ ਹਨ। ਜਿਸ ਦੀ ਲੰਬਾਈ ਅਤੇ ਚੌੜਾਈ 120x80 ਫੁੱਟ ਹੈ। ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਸਰਹੱਦ 'ਤੇ ਲਗਾਇਆ ਗਿਆ ਇਹ ਤਿਰੰਗਾ ਝੰਡਾ ਵਿਸ਼ੇਸ਼ ਨਿਗਰਾਨੀ ਤਕਨੀਕ ਨਾਲ ਲੈਸ ਹੈ। ਇਸ ਦੇ ਉੱਪਰ ਇੱਕ ਸਿਸਟਮ ਲਗਾਇਆ ਗਿਆ ਹੈ, ਜੋ ਸਰਹੱਦ 'ਤੇ ਸਾਡੇ ਸੈਨਿਕਾਂ ਦੀ ਨਿਗਰਾਨੀ ਕਰਨ ਵਿੱਚ ਮਦਦ ਕਰੇਗਾ।