ਜਲੰਧਰ ਪੁਲਿਸ ਨੇ 63 ਕਿਲੋ ਅਫੀਮ ਸਮੇਤ 4 ਤਸਕਰ ਕੀਤੇ ਗ੍ਰਿਫਤਾਰ 

ਗੁਰਾਇਆ, 05 ਜਨਵਰੀ : ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ 'ਚ ਲੱਗੀ ਹੋਈ ਹੈ।  ਵੱਡੀ ਕਾਰਵਾਈ ਕਰਦੇ ਹੋਏ ਜਲੰਧਰ ਪੁਲਿਸ ਨੇ 63 ਕਿਲੋ ਅਫੀਮ ਬਰਾਮਦ ਕੀਤੀ ਹੈ। ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ ਦਿੰਦੇ ਹੋਏ ਥਾਣਾ ਗੁਰਾਇਆ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਤਸਕਰੀ ਵਿੱਚ ਕੌਣ-ਕੌਣ ਸ਼ਾਮਲ ਹਨ। ਤਸਕਰਾਂ ਦੇ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਇਸ ਦੇ ਨਾਲ ਹੀ ਪਾਕਿਸਤਾਨ ਨੇ ਹੁਣ ਹੈਰੋਇਨ ਤੋਂ ਬਾਅਦ ਆਈਸ ਡਰੱਗ ਦੀ ਤਸਕਰੀ ਸ਼ੁਰੂ ਕਰ ਦਿੱਤੀ ਹੈ। ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਜਾਣਕਾਰੀ ਦਿੰਦੇ ਹੋਏ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਲਿਖਿਆ ਹੈ ਕਿ ਸੀਆਈਏ ਸਟਾਫ ਅੰਮ੍ਰਿਤਸਰ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਸੀ.ਆਈ.ਏ ਸਟਾਫ਼ ਨੇ ਇੱਕ ਤਸਕਰ ਨੂੰ ਕਾਬੂ ਕਰਦੇ ਹੋਏ ਉਸ ਕੋਲੋਂ 2 ਕਿਲੋ ਆਈਸ ਨਸ਼ੀਲਾ ਪਦਾਰਥ, ਇੱਕ ਚੀਨੀ ਬਣਿਆ ਪੁਆਇੰਟ 30 ਬੋਰ ਦਾ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਸਿਮਰ ਮਾਨ ਵਾਸੀ ਪਿੰਡ ਗੱਗੜਮਾਲ ਥਾਣਾ ਲੋਪੋਕੇ ਵਜੋਂ ਹੋਈ ਹੈ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਵਿੱਚ ਲੱਗੀ ਹੋਈ ਹੈ। ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਡਰੋਨ ਰਾਹੀਂ ਆਈਸ ਡਰੱਗ ਦੀ ਤਸਕਰੀ ਵੀ ਕੀਤੀ ਜਾਂਦੀ ਸੀ। ਪੁਲਿਸ ਪੁੱਛਗਿੱਛ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਨਸ਼ਿਆਂ ਦੀ ਇਹ ਖੇਪ ਪਾਕਿਸਤਾਨੀ ਸਮੱਗਲਰਾਂ ਪਠਾਨ ਅਤੇ ਆਮੇਰ ਵਲੋਂ ਭੇਜੀ ਗਈ ਸੀ। ਜਿਸ ਤੋਂ ਬਾਅਦ ਥਾਣਾ ਛੇਹਰਟਾ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।