ਚੰਡੀਗੜ੍ਹ, 20 ਨਵੰਬਰ 2024 : ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਜੇਈਈ ਮੇਨ ਅਤੇ ਨੀਟ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਅੱਜ ਤੋਂ ਸਕੂਲਾਂ ਵਿੱਚ NEET ਪ੍ਰੀਖਿਆ ਲਈ ਆਨਲਾਈਨ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ। ਸਿੱਖਿਆ ਵਿਭਾਗ ਨੇ ਪਿਛਲੇ ਹਫ਼ਤੇ ਤੋਂ ਜੇਈਈ ਮੇਨਜ਼ ਲਈ ਕੋਚਿੰਗ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ IIT ਕਾਨਪੁਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਆਧਾਰਿਤ ਸਾਫਟਵੇਅਰ ਤਿਆਰ ਕੀਤਾ ਹੈ। ਇਹ ਯੋਜਨਾ ਸਿੱਖਿਆ ਮੰਤਰਾਲੇ ਸਕੂਲ ਸਿੱਖਿਆ ਤੇ ਸਾਖਰਤਾ ਸਾਹਿਤ ਐਪ ਨਾਲ ਜੁੜੀ ਹੋਈ ਹੈ. ਨੀਟ ਪ੍ਰੀਖਿਆ ਦੇ ਲਈ 20 ਨਵੰਬਰ ਨੂੰ ਫਿਜਿਕਸ, ਕੈਮਸਿਟਰੀ, ਬਾਇਓਲਜ਼ੀ ਤੇ ਮੈਥ ਦੀਆਂ ਕਲਾਸਾਂ ਸ਼ਾਮ 4:30 ਵਜੇਂ ਤੋਂ 6:30 ਵਜੇ ਤੱਕ ਲੱਗਣਗੀਆਂ। ਸਿੱਖਿਆ ਵਿਭਾਗ ਦੇ ਇਸ ਪ੍ਰੋਗਰਾਮ ਦੇ ਤਹਿਤ ਵਿਦਿਆਰਥੀਆਂ ਨੂੰ ਜੇਈਈ ਤੇ ਨੀਟ ਪ੍ਰੀਖਿਆ ਦੀ ਤਿਆਰੀ ਕਰਵਾਈ ਜਾਵੇਗੀ। ਇਹ ਕੋਰਸ ਡੇਢ ਤੋਂ ਚਾਰ ਮਹੀਨਿਆਂ ਦਾ ਹੋਵੇਗਾ। ਇਸ ‘ਚ ਫਿਜਿਕਸ, ਕੈਮਸਿਟਰੀ ਤੇ ਮੈਥ ਸਮੇਤ ਸਾਰੇ ਵਿਸ਼ਿਆਂ ਦੀਆਂ ਕਲਾਸਾਂ ਹੋਣਗੀਆਂ। ਕੋਚਿੰਗ ਦੇ ਲਈ ਸਰਕਾਰੀ ਸਕੂਲਾਂ ‘ਚ ਡਿਜੀਟਲ ਕਲਾਸ ਰੂਮ ਤਿਆਰ ਕੀਤੇ ਗਏ ਹਨ। ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਇਸ ਯੋਜਨਾ ਦੇ ਵਿਸ਼ੇ ‘ਤੇ ਧਿਆਨ ਦੇਣ ਤੇ ਸੁਵਿਧਾਵਾਂ ਦੀ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਿੱਖਿਆ ਵਿਭਾਗ ਦੇ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ JEE ਅਤੇ NEET ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਵੇਗੀ। ਇਹ ਕੋਰਸ ਡੇਢ ਤੋਂ ਚਾਰ ਮਹੀਨੇ ਦਾ ਹੋਵੇਗਾ। ਇਸ ਵਿੱਚ ਬੱਚਿਆਂ ਨੂੰ ਫਿਜ਼ਿਕਸ, ਕੈਮਿਸਟਰੀ ਅਤੇ ਮੈਥ ਸਣੇ ਸਾਰੇ ਵਿਸ਼ਿਆਂ ਵਿੱਚ ਸ਼ਾਮਲ ਕੀਤਾ ਜਾਵੇਗਾ। ਕੋਚਿੰਗ ਲਈ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਕਲਾਸਰੂਮ ਤਿਆਰ ਕੀਤੇ ਗਏ ਹਨ। ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਇਸ ਸਕੀਮ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ।