ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਛੇਤੀ ਮੰਨੀਆਂ ਜਾਣਗੀਆਂ : ਮੰਤਰੀ ਈ.ਟੀ.ਓ

ਚੰਡੀਗੜ੍ਹ 21 ਫਰਵਰੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਜਾਇਜ਼ ਮੰਗਾਂ ਜਲਦ ਮੰਨੀਆਂ ਜਾਣਗੀਆਂ। ਮੀਟਿੰਗ ਦੌਰਾਨ ਪਾਵਰਕੌਮ ਅਤੇ ਟਰਾਂਸਕੋ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ ਆਪਣੀਆਂ ਮੰਗਾਂ ਤੋਂ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ। ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਨੂੰ ਬਿਜਲੀ ਮੰਤਰੀ ਵਲੋਂ ਬਹੁਤ ਧਿਆਨ ਪੂਰਵਕ ਸੁਣਿਆ ਗਿਆ। ਮੀਟਿੰਗ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਵਣਜ, ਪ੍ਰਬੰਧਕੀ ਅਤੇ ਐਚ ਆਰ ਇੰਜੀਨੀਅਰ ਗੋਪਾਲ ਸ਼ਰਮਾ ਤੌਂ ਇਲਾਵਾ ਪਾਵਰਕੌਮ ਅਤੇ ਟਰਾਂਸਕੋ ਦੇ ਸੀਨੀਅਰ ਅਧਿਕਾਰੀਆਂ ਅਤੇ ਪਾਵਰਕੌਮ ਅਤੇ ਟਰਾਂਸਕੋ ਤਾਲਮੇਲ ਸੰਘਰਸ਼ ਕਮੇਟੀ ਆਊਟ ਸੋਰਸ ਪੰਜਾਬ ਦੇ ਆਗੂਆਂ ਵੱਲੋਂ ਭਾਗ ਲਿਆ ਗਿਆ।