ਮਜੀਠੀਆ ਨੇ ਆਪ ਸਰਕਾਰ ਤੋਂ ਕਿਸਾਨਾਂ ਲਈ ਮੁਆਵਜੇੇ ਦੀ ਕੀਤੀ ਮੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪ ਸਰਕਾਰ ਤੋਂ ਕਿਸਾਨਾਂ ਲਈ ਮੁਆਵਜੇੇ ਦੀ ਮੰਗ ਕੀਤੀ ਹੈ, ਉਨ੍ਹਾਂ ਸ਼ੋਸ਼ਲ ਮੀਡੀਆ ਤੇ ਇੱਕ ਪੋਸ਼ਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਪੰਜਾਬ ਵਿੱਚ ਲਗਾਤਾਰ ਹੋ ਰਹੀ ਬੇਮੌਸ਼ਮੀ ਬਾਰਿਸ਼ ਕਾਰਨ ਕਿਸਾਨਾਂ ਦਾ ਝੋਨਾਂ ਅਤੇ ਕਪਾਹ ਦੀ ਖੜ੍ਹੀ ਫਸਲ ਬਰਬਾਦ ਹੋ ਗਈ ਹੈ, ਜਿਸ ਲਈ ਸੂਬਾ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੁਰੰਤ ਫਸਲਾਂ ਦੀ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਨੁਕਸਾਨ ਦਾ ਸਮੇਂ ਸਿਰ ਮੁਆਵਜਾ ਜਾਰੀ ਕਰੇ।