ਮੌਸਮ ਵਿਭਾਗ ਨੇ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਦੀ ਦਿੱਤੀ ਚੇਤਾਵਨੀ

ਚੰਡੀਗੜ੍ਹ, 4 ਜਨਵਰੀ : ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। 'ਸੀਵਿਅਰ ਕੋਲਡ ਵੇਵ' ਯਾਨੀ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਦੀ ਚੇਤਾਵਨੀ ਦਿੱਤੀ ਗਈ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਮੌਸਮ ਖੁਸ਼ਕ ਰਹੇਗਾ।ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਹਰਿਆਣਾ ਦੇ ਅੰਬਾਲਾ, ਹਿਸਾਰ, ਸਿਰਸਾ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦਾ ਅਨੁਮਾਨ ਹੈ। ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਤੇ ਸੈਟੇਲਾਈਟ ਤਸਵੀਰਾਂ ਵਿੱਚ ਅੰਮ੍ਰਿਤਸਰ ਤੋਂ ਸਿਰਸਾ ਤੱਕ ਸੰਘਣੀ ਧੁੰਦ ਦਿਖਾਈ ਦੇ ਰਹੀ ਹੈ। ਜਿਸ ਨਾਲ ਸੜਕਾਂ 'ਤੇ ਚੱਲਣ ਵਾਲੇ ਵਾਹਨਾਂ ਅਤੇ ਗੱਡੀਆਂ ਦੇ ਨਾਲ-ਨਾਲ ਆਮ ਜਨ-ਜੀਵਨ ਪ੍ਰਭਾਵਿਤ ਹੋਵੇਗਾ।