ਫਿਲੌਰ 'ਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ

ਫਿਲੌਰ, 03 ਅਕਤੂਬਰ 2024 : ਫਿਲੌਰ ਤੋਂ ਅੱਪਰਾ ਰੋਡ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਅਤੇ ਬੱਚੇ ਦੀ ਮੌਤ ਹੋ ਗਈ, ਜਦੋਂ ਇੱਕ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਗੰਨਾ ਦੇ ਵਾਸੀ ਵਿਨੋਦ ਕੁਮਾਰ ਆਪਣੀੌ ਪਤਨੀ ਅਤੇ ਬੱਚੇ ਨਾਲ ਮੱਸਿਆ ਤੇ ਮੱਥਾ ਟੇਕ ਕੇ ਵਾਪਸ ਆਪਣੇ ਘਰ ਆ ਰਹੇ ਸਨ ਕਿ ਉਨ੍ਹਾਂ ਦੇ ਮੋਟਰਸਾਈਕਲ ਨੂੰ ਇੱਕ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਔਰਤ ਦੀ ਮੌਕੇ ਤੇ ਮੌਤ ਹੋ ਗਈ, ਜਦੋਂਕਿ ਬੱਚਾ ਅਤੇ ਵਿਅਕਤੀ ਗੰਭੀਰ ਜਖ਼ਮੀ ਹੋ ਗਏ। ਇਸ ਹਾਦਸੇ ਦੀ ਸੂਚਨਾਂ ਮਿਲਦਿਆਂ ਥਾਣਾ ਅੱਪਰਾ ਦੀ ਪੁਲਿਸ ਮੌਕੇ ਤੇ ਪੁੱਜੀ ਅਤੇ ਜਖ਼ਮੀਆਂ ਨੂੰ ਹਸਪਤਾਲ ਵਿੱਚ ਭਰਤੀੌ ਕਰਵਾਇਆ ਗਿਆ। ਇਲਾਜ ਦੌਰਾਨ ਬੱਚੇ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੋਮਾ (26) ਤੇ ਗੁਰਪ੍ਰੀਤ (2) ਵਜੋਂ ਹੋਈ  ਹੈ। ਜਦਕਿ ਬਾਈਕ ਸਵਾਰ ਔਰਤ ਦਾ ਪਤੀ ਵਿਨੋਦ ਕੁਮਾਰ ਗੰਭੀਰ ਰੂਪ ’ਚ ਜ਼ਖਮੀ ਹੈ ਤੇ ਉਸ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਪੁਲਿਸ ਚੌਕੀ ਅੱਪਰਾ ਦੇ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਫਿਲੌਰ ਨੇੜੇ ਪਿੰਡ ਗੰਨਾ ਦਾ ਰਹਿਣ ਵਾਲਾ ਹੈ। ਤਿੰਨੋਂ ਮੱਥਾ ਟੇਕ ਕੇ ਵਾਪਸ ਪਿੰਡ ਗੰਨਾ ਆ ਰਹੇ ਸਨ ਕਿ ਅੱਪਰਾ ਰੋਡ ’ਤੇ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ। ਜ਼ਖ਼ਮੀ ਵਿਨੋਦ ਕੁਮਾਰ ਨੇ ਦੱਸਿਆ ਕਿ ਉਸ ਨੂੰ ਟੱਕਰ ਮਾਰਨ ਵਾਲੀ ਗੱਡੀ ਇਕ ਕਾਰ ਸੀ ਪਰ ਉਸ ਨੂੰ ਇਸ ਦਾ ਨੰਬਰ ਯਾਦ ਨਹੀਂ। ਹਰਜੀਤ ਸਿੰਘ ਨੇ ਕਿਹਾ ਕਿ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਟੱਕਰ ਮਾਰਨ ਵਾਲੇ ਵਾਹਨ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।