ਪੰਜਾਬ ‘ਚ ਨਗਰ ਨਿਗਮ ਚੋਣਾਂ ਮੁਲਤਵੀ, ਨਵਾਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 4 ਨਵੰਬਰ : ਪੰਜਾਬ ‘ਚ 5 ਨਗਰ ਨਿਗਮ ਤੇ 39 ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਲੋਕਲ ਬਾਡੀ ਵਿਭਾਗ ਨੇ ਇਸ ਦਾ ਕਾਰਨ ਵਾਰਡਬੰਦੀ ਨਾ ਹੋਣਾ ਦੱਸਿਆ ਹੈ। ਇਸ ਸਬੰਧੀ ਸਟੇਟ ਇਲੈਕਸ਼ਨ ਕਮਿਸ਼ਨ ਵੱਲੋਂ ਸੰਬੰਧਤ ਨਗਰ ਨਿਗਮਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਅਤੇ ਪਟਿਆਲਾ ਨਗਰ ਨਿਗਮਾਂ ਦੀਆਂ ਚੋਣਾਂ ਹੋਣੀਆਂ ਹਨ ਜਿਸ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਵੱਲੋਂ ਹੁਣ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਨਗਰ ਨਿਗਮ ਦੀਆਂ ਚੋਣਾਂ ਅਗਲੇ ਸਾਲ ਜਨਵਰੀ ਦੇ ਪਹਿਲੇ ਹਫ਼ਤੇ ਜਾਂ ਫਿਰ ਦਸੰਬਰ ਦੇ ਆਖਰੀ ਹਫ਼ਤੇ ਤੱਕ 5 ਨਗਰ ਨਿਗਮ ਦੀਆਂ ਚੋਣਾਂ ਹੋ ਸਕਦੀਆਂ ਹਨ।