ਕਿਸੇ ਨੂੰ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਧਾਲੀਵਾਲ

ਚੰਡੀਗੜ੍ਹ, 24 ਫਰਵਰੀ :  ਬੀਤੇ ਦਿਨੀਂ ਕੱਲ੍ਹ ਅਜਨਾਲਾ ਵਿੱਚ ਵਾਪਰੀ ਘਟਨਾ ਉਤੇ ਅੱਜ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸੇ ਨੂੰ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਮਨ ਸ਼ਾਂਤੀ ਸਾਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਵੱਡੇ ਨਹੀਂ ਹਾਂ। ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਹੀਂ ਹੋਣ ਦਿੱਤੀ ਇਸ ਵਾਸਤੇ ਸਾਡੀ ਪੁਲਿਸ ਸ਼ਾਹਾਨੇ ਦੀ ਹੱਕਦਾਰ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਦੀ ਸ਼ਲਾਘਾ ਕੀਤੀ ਹੈ ਕਿ ਪੁਲਿਸ ਨੇ ਬਹੁਤ ਵਧੀਆ ਢੰਗ ਨਾਲ ਸਥਿਤੀ ਨੂੰ ਕੰਟਰੋਲ ਕੀਤਾ ਹੈ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਵਿਸ਼ਵਾਸ ਦਿੱਤਾ ਕਿ ਸੂਬੇ ਵਿੱਚ ਅਮਨ ਸ਼ਾਂਤੀ ਹੈ, ਕਿਸੇ ਨੂੰ ਵੀ ਕੋਈ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਹੀਂ ਹੋਣ ਦੇਵੇਗੀ ਕਿਉਂਕ ਗੁਰੂ ਗ੍ਰੰਥ ਸਾਹਿਬ ਸਾਡੇ ਸਭ ਲਈ ਸਰਵਉੱਚ ਹਨ।