ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕਰਨ ਤੇ ਮੰਤਰੀ ਮਾਨ ਨੇ ਕਿਹਾ ਭਾਜਪਾ ਦੀ NOC ਦੀ ਲੋੜ ਨਹੀਂ

  • 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕਰਨ ਤੇ ਰੱਖਿਆ ਮੰਤਰਾਲੇ ਦੇ ਸਪੱਸ਼ਟੀਕਰਨ ‘ਤੇ ਮੁੱਖ ਮੰਤਰੀ ਮਾਨ ਨੇ ਦਿੱਤਾ ਜਵਾਬ

ਚੰਡੀਗੜ੍ਹ, 3 ਦਸੰਬਰ : 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਚੱਲ ਰਹੀ ਸਿਆਸਤ ਦਰਮਿਆਨ ਰੱਖਿਆ ਮੰਤਰਾਲੇ ਨੇ ਸਥਿਤੀ ਸਪੱਸ਼ਟ ਕੀਤੀ ਹੈ। ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਝਾਂਕੀ ਦੀ ਚੋਣ ਕਰਨ ਵਾਲੀ ਵਿਸ਼ੇਸ਼ ਕਮੇਟੀ ਨੇ ਤੀਜੇ ਗੇੜ ਤੋਂ ਬਾਅਦ ਪੰਜਾਬ ਦੀ ਝਾਂਕੀ ਬਾਰੇ ਵਿਚਾਰ ਨਹੀਂ ਕੀਤਾ ਕਿਉਂਕਿ ਝਾਂਕੀ ਨਿਰਧਾਰਤ ਥੀਮ ਅਨੁਸਾਰ ਨਹੀਂ ਸੀ। ਰੱਖਿਆ ਮੰਤਰਾਲੇ ਦੇ ਸਪੱਸ਼ਟੀਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ “ਅਸੀਂ ਸਾਡੇ ਭਗਤ ਸਿੰਘ,ਰਾਜਗੁਰੂ,ਸੁਖਦੇਵ,ਲਾਲਾ ਲਾਜਪਤ ਰਾਏ,ਊਧਮ ਸਿੰਘ , ਮਾਈ ਭਾਗੋ ..ਕਰਤਾਰ ਸਰਾਭੇ..ਗਦਰੀ ਬਾਬੇ ਅਤੇ ਮਹਾਰਾਜਾ ਰਣਜੀਤ ਸਿੰਘ ਜੀ ਦੀਆਂ ਕੁਰਬਾਨੀਆਂ ਨੂੰ rejected categories ਵਿੱਚ ਨਹੀਂ ਭੇਜਣਾ ..ਇਹ ਸਾਡੇ ਹੀਰੋ ਨੇ ..ਇਹਨਾਂ ਦਾ ਮਾਣ ਸਨਮਾਨ ਕਰਨਾ ਅਸੀਂ ਜਾਣਦੇ ਹਾਂ ..ਭਾਜਪਾ ਦੀ NOC ਦੀ ਲੋੜ ਨਹੀਂ ..”