1 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲਿਆ, ਸਵੇਰੇ 9 ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ

ਚੰਡੀਗੜ੍ਹ : ਪੰਜਾਬ ਵਿਚ ਮੌਸਮ ਤਬਦੀਲ ਹੋਣ ਲੱਗਾ ਹੈ ਤੇ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸੇ ਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰ ਦਿੱਤੀ ਗਈ ਹੈ। ਹੁਣ ਸਮਾਂ ਬਦਲ ਕੇ ਸਵੇਰੇ 9 ਵਜੇ ਤੋਂ ਦੁਪਿਹਰ 3 ਵਜੇ ਤੱਕ ਕਰ ਦਿੱਤਾ ਗਿਆ ਹੈ ਤੇ ਇਹ ਸਮਾਂ 1 ਨਵੰਬਰ 2022 ਤੋਂ 28 ਫਰਵਰੀ 2023 ਤੱਕ ਲਾਗੂ ਰਹੇਗਾ। ਸਿੱਖਿਆ ਵਿਭਾਗ ਦੇ ਪੱਤਰ ਨੰਬਰ19/1-20 ਸੈ:ਸਿੱ (2) 202099409 ਅਨੁਸਾਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਮਾਨਤਾ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਪਹਿਲੀ ਨਵੰਬਰ ਤੋਂ ਬਦਲਿਆ ਜਾਵੇਗਾ। 1 ਨਵੰਬਰ 2022 ਤੋਂ 28 ਫਰਵਰੀ 2023 ਤਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਹੁਣ ਸਮੂਹ ਸਰਕਾਰੀ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ 3 ਵਜੇ ਤਕ ਖੁੱਲ੍ਹਣਗੇ।