ਪੰਚਾਇਤੀ ਚੋਣਾਂ ਹਾਈ ਕੋਰਟ ਨੇ ਚੋਣਾਂ ਰੱਦ ਕਰਨ ਤੋਂ ਕੀਤਾ ਇਨਕਾਰ, 250 ਸੀਟਾਂ ਤੇ ਲੱਗੀ ਰੋਕ ਨੂੰ ਵੀ ਹਟਾਇਆ

  • ਕੱਲ੍ਹ ਨੂੰ ਹੀ ਹੋਣਗੀਆਂ ਸੂਬੇ ਭਰ ਵਿੱਚ ਪੰਚਾਇਤਾਂ ਲਈ ਚੋਣਾਂ

ਚੰਡੀਗੜ੍ਹ, 14 ਅਕਤੂਬਰ 2024 : ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ। ਕੱਲ੍ਹ ਸਵੇਰੇ 8 ਵਜੇ ਤੋਂ ਉਥੇ ਵੀ ਵੋਟਿੰਗ ਹੋਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦਿਆਂ ਹੋਇਆਂ ਕਰੀਬ 250 ਪੰਚਾਇਤਾਂ ਦੀਆਂ ਚੋਣਾਂ ‘ਤੇ 14 ਅਕਤੂਬਰ ਤੱਕ ਰੋਕ ਲਗਾ ਦਿੱਤੀ ਗਈ ਸੀ, ਜੋ ਕਿ ਹੁਣ ਹਟਾ ਦਿੱਤੀ ਗਈ ਹੈ। ਪੰਜਾਬ ਵਿੱਚ ਕੱਲ੍ਹ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਗੁਰਮਿੰਦਰ ਸਿੰਘ ਨੇ ਕਿਹਾ ਕਿ ਇਹ ਆਮ ਲੋਕਾਂ ਲਈ ਵੱਡੀ ਰਾਹਤ ਹੈ। ਪੰਚਾਇਤੀ ਚੋਣਾਂ ਸਬੰਧੀ ਸੁਣਵਾਈ ਅੱਜ ਸਵੇਰ ਤੋਂ ਹੀ ਹਾਈ ਕੋਰਟ ਵਿੱਚ ਸ਼ੁਰੂ ਹੋ ਗਈ ਸੀ। ਇਸ ਦੌਰਾਨ ਹਰੇਕ ਪਟੀਸ਼ਨ ਨੂੰ ਵੱਖਰੇ ਆਧਾਰ ‘ਤੇ ਚੁਣੌਤੀ ਦਿੱਤੀ ਗਈ। ਪੰਜਾਬ ਦੇ ਐਡਵੋਕੇਟ ਜਨਰਲ ਆਪਣੀ ਟੀਮ ਨਾਲ ਅਦਾਲਤ ਵਿੱਚ ਹਾਜ਼ਰ ਸਨ।ਦੱਸ ਦੇਈਏ ਕਿ ਹਾਈ ਕੋਰਟ ਵਿੱਚ ਅੱਜ ਪੰਚਾਇਤੀ ਚੋਣਾਂ ਸਬੰਧੀ ਸੁਣਵਾਈ ਹੋਈ ਸੀ। ਇਸ ਮੌਕੇ ਪੰਜਾਬ ਦੇ ਐਡਵੋਕੇਟ ਜਨਰਲ ਆਪਣੀ ਟੀਮ ਨਾਲ ਅਦਾਲਤ ਵਿੱਚ ਹਾਜ਼ਰ ਸਨ। ਇਸ ਦੌਰਾਨ ਉਨ੍ਹਾਂ ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ ਰੋਕ ਲਗਾਈ ਗਈ, ਜਿਨ੍ਹਾਂ ਦੀਆਂ ਚੋਣਾਂ 'ਤੇ ਪਹਿਲਾਂ ਰੋਕ ਲੱਗੀ ਹੋਈ ਸੀ। ਉਸ ਖ਼ਿਲਾਫ਼ ਅਦਾਲਤ ਵਿੱਚ ਪਟੀਸ਼ਨ ਵੀ ਪਾਈ ਗਈ ਸੀ। ਜ਼ਿਕਰਯੋਗ ਹੈ ਕਿ ਜ਼ਿਆਦਾਤਰ ਪਟੀਸ਼ਨਾਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨਾਲ ਜੁੜੇ ਆਗੂਆਂ ਅਤੇ ਸਮਰਥਕਾਂ ਦੀਆਂ ਸਨ।15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਇਸ ਸਮੇਂ ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਵੱਲੋਂ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ।