ਪੰਚਾਇਤੀ ਚੋਣਾਂ ਅਮਨ ਸ਼ਾਂਤੀ ਨਾਲ ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਵੋਟਾਂ ਪਾਓ ਤੇ ਆਪਣੇ ਆਪਣੇ ਪਿੰਡਾਂ ਦੇ ਚੰਗੇ ਨੁਮਾਇੰਦੇ ਚੁਣੋ : ਭਗਵੰਤ ਮਾਨ

ਚੰਡੀਗੜ੍ਹ, 14 ਅਕਤੁਬਰ 2024 : ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਪੰਚਾਇਤੀ ਚੋਣਾਂ ਬਾਰੇ ਸੁਣਾਏ ਗਏ ਫ਼ੈਸਲੇ ਮਗਰੋਂ ਸੀਐੱਮ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਜਿਥੇ ਹਾਈਕੋਰਟ ਦਾ ਧੰਨਵਾਦ ਕੀਤਾ, ਉਥੇ ਹੀ ਕਿਹਾ ਕਿ, ਹੁਣ ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ਼ ਹੋ ਗਿਆ ਹੈ, ਕੱਲ੍ਹ ਪੰਜਾਬ ਵਿਚ ਪੰਚਾਇਤੀ ਚੋਣਾਂ ਹੋਣਗੀਆਂ। ਸੀਐੱਮ ਮਾਨ ਨੇ ਸੋਸ਼ਲ ਮੀਡੀਆ ਤੇ ਬਿਆਨ ਜਾਰੀ ਕਰਦਿਆ ਲਿਖਿਆ ਕਿ, ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ ਹੋ ਚੁੱਕਿਆ ਹੈ.. ਕੱਲ੍ਹ 15 ਅਕਤੂਬਰ ਨੂੰ ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ, ਮੇਰੀ ਸਾਰੇ ਪੰਜਾਬੀਆਂ ਨੂੰ ਬੇਨਤੀ ਹੈ ਕੱਲ੍ਹ 15 ਅਕਤੂਬਰ ਨੂੰ ਅਮਨ ਸ਼ਾਂਤੀ ਨਾਲ ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਵੋਟਾਂ ਪਾਓ ਤੇ ਆਪਣੇ ਆਪਣੇ ਪਿੰਡਾਂ ਦੇ ਚੰਗੇ ਨੁਮਾਇੰਦੇ ਚੁਣੋ ਜੋ ਪਿੰਡਾਂ ਦੇ ਵਿਕਾਸ ਦੇ ਵਿੱਚ ਯੋਗਦਾਨ ਪਾਉਣ...ਪੰਚਾਇਤੀ ਚੋਣਾਂ ਵਾਸਤੇ ਜਿੰਨੇ ਵੀ ਉਮੀਦਵਾਰ ਮੈਂਬਰ ਜਾਂ ਸਰਪੰਚ ਚੋਣਾਂ ਲੜ ਰਹੇ ਨੇ ਸਭ ਨੂੰ ਮੇਰੀਆਂ ਬਹੁਤ ਬਹੁਤ ਸ਼ੁਭਕਾਮਨਾਵਾਂ।