ਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਕੀਤੀ ਮੁਲਾਕਾਤ

ਬਿਆਸ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਤੈਅ ਪ੍ਰੋਗਰਾਮ ਤਹਿਤ ਪੰਜਾਬ ਦੌਰੇ ਦੌਰਾਨ ਡੇਰਾ ਬਿਆਸ ਵਿਖੇ ਪਹੁੰਚ ਗਏ ਹਨ। ਜਿੱਥੇ ਉਨ੍ਹਾਂ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕੀਤੀ। ਕਾਫੀ ਸਮੇਂ ਤੋਂ ਇਸ ਮੁਲਾਕਾਤ ਨੂੰ ਲੈ ਕੇ ਚਰਚਾ ਚੱਲ ਰਹੀ ਸੀ।ਇਸ ਮੁਲਾਕਾਤ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ। ਪੀਐੱਮ ਮੋਦੀ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਿਚਾਲੇ ਇਹ ਮੁਲਾਕਾਤ ਬਹੁਤ ਹੀ ਸੁਖਾਵੇਂ ਮਾਹੌਲ ਹੋਈ ਹੈ। ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹਿਲਾਂ ਵੀ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰ ਚੁੱਕੇ ਹਨ। ਇਸ ਮੁਲਾਕਾਤ ਦੇ ਕਈ ਮਾਇਨੇ ਕੱਢੇ ਜਾ ਰਹੇ ਹਨ ਪਰ ਭਾਜਪਾ ਦਾ ਕਹਿਣਾ ਹੈ ਕਿ ਇਹ ਮੁਲਾਕਾਤ ਸਿਆਸੀ ਨਹੀਂ ਸਗੋਂ ਧਾਰਮਿਕ ਹੈ। ਤੁਹਾਨੂੰ ਦਸ ਦਈਏ ਕਿ ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਪ੍ਰਦੇਸ਼ ਵਿੱਚ ਦੋ ਥਾਵਾਂ ’ਤੇ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਪੀਐਮ ਮੋਦੀ ਦੇ ਪ੍ਰੋਗਰਾਮ ਮੁਤਾਬਕ ਉਹ ਦੁਪਹਿਰ 1 ਵਜੇ ਮੰਡੀ ਜ਼ਿਲ੍ਹੇ ਦੇ ਸੁੰਦਰ ਨਗਰ ਵਿੱਚ ਰੈਲੀ ਕਰਨਗੇ ਅਤੇ ਬਾਅਦ ਦੁਪਹਿਰ 3 ਵਜੇ ਸੋਲਨ ਵਿੱਚ ਇੱਕ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁੰਦਰਨਗਰ ਦੇ ਜਵਾਹਰ ਪਾਰਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ ਸੀ, ਉਸ ਸਮੇਂ ਜ਼ਿਲ੍ਹੇ ਦੀਆਂ 10 ਵਿੱਚੋਂ 9 ਸੀਟਾਂ ਉੱਤੇ ਭਾਜਪਾ ਨੇ ਜਿੱਤ ਹਾਸਲ ਕੀਤੀ ਸੀ ।ਇਸ ਵਾਰ ਹੋੋਣ ਵਾਲੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਡੇਢ ਮਹੀਨੇ ਦੇ ਅੰਦਰ ਪੀਐਮ ਮੋਦੀ ਚੌਥੀ ਵਾਰ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ 24 ਸਤੰਬਰ ਨੂੰ ਪ੍ਰਧਨ ਮੰਤਰੀ ਨਰਿੰਦਰ ਮੋਦੀ ਨੇ ਵਰਚੁਅਲ ਰੈਲੀ ਰਾਹੀਂ ਮੰਡੀ ਦੇ ਲੋਕਾਂ ਨੂੰ ਸੰਬੋਧਨ ਕੀਤਾ ਸੀ। ਉਨ੍ਹਾਂ ਨੇ ਮੰਡੀ ਜਾਣਾ ਸੀ ਪਰ ਮੀਂਹ ਕਾਰਨ ਪ੍ਰੋਗਰਾਮ ਨੂੰ ਵਰਚੁਅਲ ਮਾਧਿਅਮ ਵਿੱਚ ਬਦਲ ਦਿੱਤਾ ਗਿਆ। ਇਸ ਤੋਂ ਬਾਅਦ 5 ਅਕਤੂਬਰ ਨੂੰ ਪੀਐਮ ਨੇ ਬਿਲਾਸਪੁਰ ਅਤੇ ਕੁੱਲੂ ਵਿੱਚ ਰੈਲੀਆਂ ਕੀਤੀਆਂ ਸਨ।ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਊਨਾ ਅਤੇ ਚੰਬਾ ਜ਼ਿਲ੍ਹੇ ਵਿੱਚ ਵੀ ਉਨ੍ਹਾਂ ਨੇ ਰੈਲੀਆਂ ਨੂੰ ਸੰਬੋਧਨ ਕੀਤਾ ਸੀ।