ਚੰਡੀਗੜ੍ਹ, 6 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਦਿਆਂ ਕਿਹਾ ਕਿ, "ਪਰਲ ਕੰਪਨੀ ਨੇ ਲੱਖਾਂ ਲੋਕਾਂ ਤੋਂ ਕਰੋੜਾਂ ਰੁਪਏ ਹੜੱਪ ਲਏ ਹਨ। ਉਨ੍ਹਾਂ ਕਿਹਾ ਕਿ ਕੰਪਨੀ ਦੀ ਪੰਜਾਬ ਵਿੱਚ ਕਾਫੀ ਜਾਇਦਾਦ ਹੈ। ਇਸ ਕਾਰਨ ਸੂਬਾ ਸਰਕਾਰ ਕਾਨੂੰਨੀ ਤਰੀਕੇ ਨਾਲ ਸਾਰੀਆਂ ਮੁਸ਼ਕਲਾਂ ਨੂੰ ਦੂਰ ਕਰਕੇ ਪਰਲ ਕੰਪਨੀ ਦੀ ਜਾਇਦਾਦ ਨੂੰ ਆਪਣੇ ਕਬਜ਼ੇ ਵਿੱਚ ਲੈ ਲਵੇਗੀ। ਇਸ ਸਬੰਧੀ ਸੀਐਮ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਸੀ.ਐਮ ਮਾਨ ਨੇ ਕਿਹਾ ਕਿ ਪਰਲ ਕੰਪਨੀ ਦੀ ਜਾਇਦਾਦ 'ਤੇ ਕਬਜ਼ਾ ਕਰਨ ਤੋਂ ਬਾਅਦ ਲੋਕਾਂ ਤੋਂ ਹੜੱਪੀ ਗਈ ਸਾਰੀ ਰਕਮ ਵਾਪਸ ਕਰਨ ਦਾ ਰਾਹ ਲੱਭਿਆ ਜਾਵੇਗਾ। ਇਸ ਸਬੰਧੀ ਉਨ੍ਹਾਂ ਜਲਦੀ ਹੀ ਵਿਸਥਾਰਪੂਰਵਕ ਜਾਣਕਾਰੀ ਦੇਣ ਦਾ ਐਲਾਨ ਕੀਤਾ ਹੈ।