ਪੰਜਾਬ ਸਰਕਾਰ ਜਲਦੀ ਹੀ ਆਪਣੇ ਇਕ ਹੋਰ ਚੋਣ ਵਾਅਦੇ ਨੂੰ ਕਰਨ ਜਾ ਰਹੀ ਹੈ ਪੂਰਾ : ਮੰਤਰੀ ਬੈਂਸ

ਚੰਡੀਗੜ੍ਹ : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਕੂਲ ਸਿੱਖਿਆ ਮਿਲਣਾ ਯਕੀਨੀ ਬਣਾਉਣ ਲਈ ਆਪਣੇ ਇਕ ਹੋਰ ਚੋਣ ਵਾਅਦੇ ਅਨੁਸਾਰ ਸਕੂਲ ਆਫ਼ ਐਮੀਨੈਸ ਬਨਾਉਣ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰ ਰਹੀ ਹੈ । ਇਹ ਪ੍ਰਗਟਾਵਾ ਇਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਕੀਤਾ। ਸਕੂਲ ਆਫ ਐਮੀਨੈੱੱਸ ਦੀ ਸਮੁੱੱਚੀ ਯੋਜਨਾਬੰਦੀ ਬਾਰੇ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਦੱੱਸਿਆ ਕਿ ਪੰਜਾਬ ਦੀ ਸਕੂਲ ਸਿੱੱਖਿਆ ਨੂੰ ਨਵੀਂ ਦਿਸ਼ਾ ਦੇਣ ਵਾਲਾ ਇਹ ਉਪਰਾਲਾ ਬਹੁਤ ਜਲਦ ਪੰਜਾਬ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਸ਼ੁਰੂ ਕਰ ਦੇਣਗੇ।ਉਹਨਾਂ ਦੱੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਆਉਣ ਵਾਲੇ ਦੋ ਹਫਤਿਆਂ ਦੇ ਦੌਰਾਨ ਹੀ ''ਸਕੂਲ ਆਫ ਐਮੀਨੈੱੱਸ" ਦਾ ਨੀਂਹ ਪੱਥਰ ਰੱਖਣ ਗ ਕਰਨਗੇ ।ਬੈਂਸ ਨੇ ਦੱੱਸਿਆ ਕਿ ਇਹਨਾਂ ਸਕੂਲਾਂ ਦਾ ਵਿੱੱਦਿਅਕ ਪੱਧਰ ਬਹੁਤ ਹੀ ਅੰਤਰ ਰਾਸ਼ਟਰੀ ਪੱਧਰ ਦਾ ਹੋਵੇਗਾ ਜਿਸਨੂੰ ਪ੍ਰਭਾਵਸ਼ਾਲੀ ਬਣਾਉਣ ਵਾਸਤੇ ਉਹ ਨਿੱੱਜੀ ਦਿਲਚਸਪੀ ਲੈ ਕੇ ਹਰ ਹਫਤੇ ਡਿਜਾਈਨ ਅਤੇ ਰੰਗ-ਰੋਗਨ ਸਬੰਧੀ ਅਧਿਕਾਰੀਆਂ ਤੇ ਆਰਕੀਟੈਕਟਾਂ ਨਾਲ ਮੀਟਿੰਗਾਂ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਪਹਿਲੇ ਗੇੜ ਦੌਰਾਨ ਪੰਜਾਬ ਵਿੱਚ 100 ਸਕੂਲ ਆਫ਼ ਐਮੀਨੈਸ ਬਣਾਏ ਜਾ ਰਹੇ ਹਨ।ਸਿੱੱਖਿਆ ਮੰਤਰੀ ਸ. ਬੈਂਸ ਨੇ ਦੱੱਸਿਆ ਕਿ ਇਹਨਾਂ ਸਕੂਲਾਂ ਦੀ ਪੜਾਈ ਦਾ ਪੱੱਧਰ ਪ੍ਰਾਈਵੇਟ ਸਕੂਲਾਂ ਨਾਲੋਂ ਕਿਤੇ ਬਿਹਤਰ ਹੋਵੇਗਾ ਅਤੇ ਉਹਨਾਂ ਨੂੰ ਇਹ ਯਕੀਨ ਹੀ ਨਹੀ ਬਲਕਿ ਵਿਸ਼ਵਾਸ ਵੀ ਹੈ ਕਿ ਨਵੇਂ ਵਿੱੱਦਿਅਕ ਸੈਸ਼ਨ ਤੋਂ ਇਹ ਸਕੂਲ ਮਾਪਿਆਂ ਦੀ ਪਹਿਲੀ ਪਸੰਦ ਬਣਨਗੇ। ਸਿੱੱਖਿਆ ਮੰਤਰੀ ਅਨੁਸਾਰ ਉਹ ਪੰਜਾਬ ਦੇ ਸਿੱੱਖਿਆ ਸਿਸਟਮ ਨੂੰ ਸਿਰਫ ਰਾਸ਼ਟਰੀ ਹੀ ਨਹੀਂ ਬਲਕਿ ਅੰਤਰਰਾਸ਼ਟਰੀ ਪੱੱਧਰ ਦਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਯਤਨਸ਼ੀਲ ਹਨ ਅਤੇ ਪੰਜਾਬ ਦੇ ਮੁੱੱਖ ਮੰਤਰੀ ਸ. ਭਗਵੰਤ ਮਾਨ ਵੀ ਪੰਜਾਬ ਦੀ ਸਕੂਲ ਸਿੱੱਖਿਆ ਨੂੰ ਸਮੇਂ ਦੀ ਹਾਣ ਦੀ ਬਣਾਉਣ ਵਾਸਤੇ ਨਿੱੱਜੀ ਦਿਲਚਸਪੀ ਲੈ ਰਹੇ ਹਨ। ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲ ਸਿੱੱਖਿਆ ਨੂੰ ਪੂਰੇ ਦੇਸ਼ ਵਿੱੱਚੋਂ ਨਮੂਨੇ ਦੀ ਸਿੱੱਖਿਆ ਬਣਾਉਣ ਵਾਸਤੇ ਵਚਨਬੱੱਧ ਹੈ ਅਤੇ ਸਿੱੱਖਿਆ ਪ੍ਰਬੰਧ ਦੇ ਸੁਧਾਰਾਂ ਵਾਸਤੇ ਉਹ ਕੋਈ ਵੀ ਕਸਰ ਬਾਕੀ ਨਹੀਂ ਛੱੱਡਣਗੇ।