ਚੰਡੀਗੜ੍ਹ, 9 ਜੂਨ : ਪੰਜਾਬ ਸਰਕਾਰ ਨੇ ਗੋਇੰਦਵਾਲ ਥਰਮਲ ਪਲਾਂਟ ਖ਼ਰੀਦਣ ਦੀ ਤਿਆਰੀ ਕਰ ਰਹੀ ਹੈ। ਇਸ ਬਾਰੇ ਖੁਦ ਸੀਐਮ ਭਗਵੰਤ ਮਾਨ ਨੇ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ, ਸਾਡੇ ਕੋਲ 45 ਤੋਂ ਵੱਧ ਦਿਨਾਂ ਦਾ ਕੋਲਾ ਉਪਲੱਬਧ ਹੈ। ਇਹ ਕੋਲਾ ਅਸੀਂ ਗੋਇੰਦਵਾਲ ਥਰਮਲ ਪਲਾਂਟ ਵਿਚ ਇਸਤੇਮਾਲ ਕਰਾਂਗੇ। ਇਸ ਨਾਲ ਬਿਜਲੀ ਦੀ ਲਾਗਤ ਹੋਰ ਘਟ ਜਾਵੇਗੀ। ਪੰਜਾਬ ਸਰਕਾਰ ਨੇ ਪ੍ਰਾਈਵੇਟ ਸੈਕਟਰ ਦੇ ਜੀਵੀਕੇ ਗੋਇੰਦਵਾਲ ਤਾਪ ਬਿਜਲੀ ਘਰ ਨੂੰ ਖ਼ਰੀਦਣ ਲਈ ਮੈਦਾਨ ’ਚ ਉੱਤਰਨ ਦਾ ਫ਼ੈਸਲਾ ਕੀਤਾ ਹੈ।