'ਕੱਚੇ ਅਧਿਆਪਕ ਪੱਕੇ ਕੀਤੇ ਜਾ ਰਹੇ ਹਨ' : ਸਿੱਖਿਆ ਮੰਤਰੀ  ਬੈਂਸ

ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਕੱਚੇ ਤੌਰ ਉਤੇ  ਅਤੇ ਐਡਹਾਕ ਤੌਰ ਕੰਮ ਕਰਦੇ ਸਾਰੇ ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਾਵੇਗਾ। ਪੰਜਾਬ ਵਿਧਾਨ ਸਭਾ ਵਿੱਚ ਮੈਟਰੋਐਸ ਸਕੂਲਾਂ ਸਬੰਧੀ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੈਟਰੋਰੀਐਸ ਸਕੂਲਾਂ ਨੂੰ ਐਮੀਨੈਂਸ ਸਕੂਲ ਵਿੱਚ ਤਬਦੀਲ ਕਰਨ ਦੀ ਕੋਈ ਨੀਤੀ ਨਹੀਂ ਹੈ। ਇਨ੍ਹਾਂ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਨੂੰ ਪੱਕੇ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲਾਂ ਹੀ ਐਲਾਨ ਕੀਤਾ ਜਾ ਚੁੱਕਿਆ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਕੱਚੇ ਅਤੇ ਐਡਹਾਕ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ 13 ਹਜ਼ਾਰ ਤੋਂ ਵੱਧ ਕੱਚੇ ਅਧਿਆਪਕਾਂ ਵੱਲੋਂ ਅਪਲਾਈ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਜਿਹੜੇ ਕੱਚੇ ਅਧਿਆਪਕਾਂ ਨੂੰ 10 ਸਾਲ ਹੋ ਚੁੱਕੇ ਹਨ ਉਹ ਸਾਰੇ ਪੱਕੇ ਕੀਤੇ ਜਾਣਗੇ ਅਤੇ ਜਿਹੜੇ ਬਾਕੀ ਰਹਿ ਗਏ ਉਨ੍ਹਾਂ ਬਾਰੇ ਹੋਰ ਹੱਲ ਲੱਭਿਆ ਜਾਵੇਗਾ।