ਮੱਖੂ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਸੜਕ ਹਾਦਸੇ ‘ਚ ਦੋ ਸਕੇ ਭਰਾਵਾਂ ਦੀ ਮੌਤ

ਮਖੂ, 22 ਅਗਸਤ : ਮੱਖੂ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਸਕੇ ਭਰਾਵਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਕਸਬਾ ਮੱਖੂ ਦੇ ਨੇੜੇ ਬਰਡ ਸੈਂਚੂਰੀ ਕੋਲ ਇੱਕ ਮੋਟਰਸਾਈਕਲ ਨੁੰ ਤੇਜ਼ ਰਫਤਾਰ ਮਿੰਨੀ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਸਕੇ ਭਰਾਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਸੀਮਾ ਰਾਣੀ ਵਾਸੀ ਇੰਦਰਾਪੁਰ (ਕਪੂਰਥਲਾ) ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਭਰਾ ਗੁਰਮੇਜ ਸਿੰਘ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੀ ਸੀ ਤੇ ਉਸਦਾ ਪਤੀ ਮੰਗਲ ਸਿੰਘ (40) ਤੇ ਜੇਠ ਕਿਸ਼ਨ ਸਿੰਘ (42) ਇੱਕ ਅਲੱਗ ਮੋਟਸਾਈਕਲ ਤੇ ਸਵਾਰ ਹੋ ਕੇ ਹਰੀਕੇ ਬੰਦਰਗਾਹ ਤੋਂ ਘਰ ਆ ਰਹੇ ਸਨ, ਜਦੋਂ ਉਹ ਮੱਖੂ ਨੇੜੇ ਬਰਡ ਸੈਂਚੁਰੀ ਨੇੜੇ ਪਹੁੰਚੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਇੱਕ ਤੇਜ਼ ਰਫਤਾਰ ਮਿੰਨੀ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੇ ਪਤੀ ਤੇ ਜੇਠ ਦੀ ਮੌਕੇ ਤੇ ਹੀ ਮੌਤ ਹੋ ਗਈ। ਘਟਨਾਂ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਦੀ ਸੂਚਨਾਂ ਮਿਲਦੇ ਹੀ ਪੁਲਿਸ ਪਾਰਟੀ ਮੌਕੇ ਤੇ ਪੁੱਜੀ ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੱਖੂ ਪੁਲਿਸ ਵੱਲੋਂ ਮਿੰਨੀ ਬੱਸ ਚਾਲਕ ਖਿਲਾਫ ਕੇਸ ਦਰਜ ਕਰਲਿਆ ਗਿਆ ਹੈ ਅਤੇ ਹਾਦਸੇ ਵਾਲੀ ਜਗ੍ਹਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਖੰਗਾਲੀਆਂ ਜਾ ਰਹੀਆਂ ਹਨ।