ਸਕੂਲਾਂ ਦਾ ਸਮਾਂ ਬਦਲਿਆ, 21 ਦਸੰਬਰ ਤੋਂ 21 ਜਨਵਰੀ ਤੱਕ ਸਵੇਰੇ 10 ਵਜੇ ਖੁੱਲ੍ਹਣਗੇ ਸਕੂਲ

ਚੰਡੀਗੜ੍ਹ, 20 ਦਸੰਬਰ : ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਸੂਬੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ, ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ।