ਆਪ ਛੱਡਕੇ ਭਾਜਪਾ 'ਚ ਆਏ ਸ਼ੀਤਲ ਅੰਗੂਰਾਲ ਨੇ ਅਸਤੀਫਾ ਵਾਪਸ ਲਿਆ

ਚੰਡੀਗੜ 2 ਜੂਨ : ਜਲੰਧਰ ਦੇ ਪੱਛਮੀ ਹਲਕੇ ਤੋਂ ਆਪ ਦੇ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪਰ ਅੱਜ ਉਨ੍ਹਾਂ ਵਲੋਂ ਆਪਣਾ ਅਸਤੀਫਾ ਵਾਪਸ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅੰਗੁਰਾਲ ਨੇ ਚੋਣਾਂ ਖ਼ਤਮ ਹੁੰਦੇ ਹੀ ਭਾਜਪਾ ਤੋਂ ਦੂਰੀ ਬਣਾ ਲਈ ਸੀ। ਅੰਗੁਰਾਲ ਨੇ ਵਿਧਾਨ ਸਭਾ ਸਪੀਕਰ ਨੂੰ ਪੱਤਰ ਲਿਖਿਆ ਹੈ ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਜੇਕਰ ਹੁਣ ਤੱਕ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਜਾਂਦਾ ਤਾਂ ਪੱਛਮੀ ਹਲਕੇ ‘ਚ ਮੁੜ ਚੋਣਾਂ ਹੋਣੀਆਂ ਸਨ, ਅੱਗੋਂ ਉਹਨਾਂ ਲਿਖਿਆ ਹੈ ਕਿ ਇਸ ਨਾਲ ਸਰਕਾਰ ਦਾ ਖਰਚਾ ਵੱਧ ਜਾਵੇਗਾ ਜੋ ਉਹ ਨਹੀਂ ਚਾਹੁੰਦੇ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਦੇ ਸਪੀਕਰ ਨੇ 3 ਜੂਨ ਨੂੰ ਅੰਗੁਰਲ ਬੁਲਾਇਆ ਸੀ। ਪਰ ਇਸ ਤੋਂ ਪਹਿਲਾਂ ਹੀ ਅੰਗੁਰਲ ਨੇ ਖੁਦ ਹੀ ਆਪਣਾ ਅਸਤੀਫਾ ਵਾਪਸ ਲੈ ਲਿਆ। ਅੰਗੁਰਾਲ ਵਲੋਂ ਇਸ ਬਾਰੇ ਅਜੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।