ਸਿੱਖਾਂ ਨਾਲ ਹੋ ਰਹੀ ਧੱਕੇਸ਼ਾਹੀ, ਰਾਹੁਲ ਦਾ ਬਿਆਨ ਬਿਲਕੁਲ ਠੀਕ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 

ਅੰਮ੍ਰਿਤਸਰ, 27 ਸਤੰਬਰ 2024  : ਸਿੱਖਾਂ ਨਾਲ ਹਮੇਸ਼ਾਂ ਧੱਕਾ ਹੁੰਦਾ ਰਿਹਾ ਹੈ ਅਤੇ ਹੁਣ ਵੀ ਸਿੱਖਾਂ ਦੀ ਨਾਲ ਧੱਕੇਸ਼ਾਹੀ ਹੋ ਰਿਹਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਬਾਰੇ ਗੱਲ ਕਰਦਿਆਂ ਹੋਇਆ, ਰਾਹੁਲ ਗਾਂਧੀ ਦੇ ਬਿਆਨ ਨੂੰ ਠੀਕ ਦੱਸਿਆ, ਉਥੇ ਹੀ ਕਿਹਾ ਕਿ, ਦਿੱਲੀ ਵਿੱਚ ਕਈ ਸਿੱਖਾਂ ਨਾਲ ਧੱਕੇਸ਼ਾਹੀ ਹੁੰਦੀ ਆ ਰਹੀ ਹੈ। ਦੱਸ ਦਈਏ ਕਿ, ਸਿੱਖਾਂ ਦੇ ਪਹਿਲੇ ਗੁਰੂ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੱਜ ਜੋਤੀ ਜੋਤ ਦਿਵਸ ਹੈ ਤੇ ਅੱਜ ਦੇ ਦਿਹਾੜੇ ਤੇ ਸੰਗਤਾਂ ਬੜੇ ਹੀ ਸਤਿਕਾਰ ਦੇ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਮਨਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਕਥਾ ਕਰਨ ਪਹੁੰਚੇ ਅਤੇ ਕਥਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਅੱਜ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਹੈ ਅਤੇ ਸੰਗਤਾਂ ਨੂੰ ਅੱਜ ਦਾ ਦਿਹਾੜਾ ਬੜੇ ਹੀ ਪਿਆਰ ਤੇ ਸਤਿਕਾਰ ਨਾਲ ਮਨਾਉਣਾ ਚਾਹੀਦਾ ਹੈ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਵਿਦੇਸ਼ ਵਿੱਚ ਰਾਹੁਲ ਗਾਂਧੀ ਵੱਲੋਂ ਸਿੱਖਾਂ ਪ੍ਰਤੀ ਬਿਆਨ ਦਿੱਤਾ ਗਿਆ ਹੈ ਉਹ ਬਿਆਨ ਬਿਲਕੁਲ ਠੀਕ ਹੈ ਦਿੱਲੀ ਵਿੱਚ ਕਈ ਸਿੱਖਾਂ ਦੀ ਨਾਲ ਧੱਕੇਸ਼ਾਹੀ ਹੁੰਦੀ ਆ ਰਹੀ ਹੈ।