ਪੁੱਤ ਨੇ ਮਾਂ-ਪਿਤਾ ਦਾ ਕੀਤਾ ਸਰੀਏ ਮਾਰ ਮਾਰ ਕਤਲ, ਪੁਲਿਸ ਨੇ ਦੋਸ਼ੀ ਨੂੰ ਕੀਤਾ ਕਾਬੂ

ਮਜੀਠਾ, 09 ਨਵੰਬਰ : ਅੰਮ੍ਰਿਤਸਰ ਦੇ ਮਜੀਠਾ ਅਧੀਨ ਆਉਂਦੇ ਪਿੰਡ ਪੰਧੇਰ ਕਲਾਂ ਵਿੱਚ ਇੱਕ ਨੌਜਵਾਨ ਵੱਲੋਂ ਕਿਸੇ ਮਾਮੂਲੀ ਤਕਰਾਰ ਨੂੰ ਲੈ ਕੇ ਆਪਣੇ ਮਾਤਾ ਪਿਤਾ ਨੂੰ ਲੋਹੇ ਦੀ ਰਾਡ ਮਾਰ ਕੇ ਮਾਰ ਦੇਣ ਦੀ ਖਬਰ ਹੈ। ਇਸ ਘਟਨਾਂ ਦੀ ਸੂਚਨਾ ਮਿਲਦਿਆਂ ਮਜੀਠਾ ਥਾਣੇ ਦੀ ਪੁਲਿਸ ਮੌਕੇ ਤੇ ਪੁੱਜੀ ਅਤੇ ਕਤਲ ਕਰਨ ਦੇ ਅਸਲ ਕਾਰਨਾਂ ਦੀ ਜਾਂਚ ਸੁਰੂ ਕਰ ਦਿੱਤੀ। ਪੁਲਿਸ ਵੱਲੋਂ ਉਕਤ ਨੌਜਵਾਨ ਨੂੰ ਕਾਬੂ ਕਰਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਪੰਧੇਰ ਕਲਾਂ ਵਿੱਚ ਇੱਕ ਵਿਆਹ ਦਾ ਸਮਾਗਮ ਸੀ, ਜਿੱਥੇ ਮੁਲਜ਼ਮ ਪ੍ਰਿਤਪਾਲ ਸਿੰਘ ਸ਼ਾਮਿਲ ਹੋਣ ਤੋਂ ਬਾਅਦ ਘਰ ਆਇਆ, ਜਿਸ ਨੇ ਸ਼ਰਾਬ ਪੀਤੀ ਹੋਈ ਸੀ, ਜਦੋਂ ਮਾਤਾ ਕੁਲਵਿੰਦਰ ਕੌਰ ਤੇ ਪਿਤਾ ਗੁਰਮੀਤ ਸਿੰਘ ਨੇ ਪ੍ਰਿਤਪਾਲ ਸਿੰਘ ਨੁੰ ਦੁਬਾਰਾ ਵਿਆਹ ਵਾਲਿਆਂ ਦੇ ਘਰ ਜਾਣ ਤੋਂ ਰੋਕਿਆ ਤਾਂ ਉਸਨੇ ਗੁੱਸੇ ਵਿੱਚ ਆ ਕੇ ਮਾਂ-ਪਿਓ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਸਰੀਏ ਮਾਰ ਮਾਰ ਕੇ ਉਨ੍ਹਾਂ ਦੋਵਾਂ ਦਾ ਬੇਰਿਹਮੀ ਨਾਲ ਮਾਰ ਮੁਕਾ ਦਿੱਤਾ।