ਪੰਜਾਬ ਸਰਕਾਰ ਦੇ ਦੋ ਮੰਤਰੀਆਂ ਦੀ ਛੁੱਟੀ ਹੋਣ ਦੀਆਂ ਕਿਆਸਅਰਾਈਆਂ, ਵਿਭਾਗਾਂ ਵਿੱਚ ਰੱਦੋਬੱਦਲ ਕਰਨ ਦੀ ਵੀ ਚਰਚਾ

ਚੰਡੀਗੜ੍ਹ, 10 ਅਗਸਤ : ਪੰਜਾਬ ਕੈਬਨਿਟ ਵਿੱਚ ਫਿਰ ਤੋਂ ਵੱਡਾ ਫੇਰ-ਬਦਲ ਹੋਣ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ। ਭਰੋਸੇਯੋਗ ਸੂਤਰਾਂ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਪਾਰਟੀ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਨਾਲ ਬੀਤੀ ਸ਼ਾਮ ਮੁਲਾਕਾਤ ਕੀਤੀ ਗਈ ਹੈ, ਜਿਸ ਤੋਂ ਬਾਅਦ ਹੀ ਮੰਤਰੀ ਮੰਡਲ ਵਿੱਚ ਬਦਲਾਅ ਕੀਤੇ ਜਾਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਕਿਉਂਕਿ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਤਰੀਆਂ ਦੀ ਕਾਰਗੁਜ਼ਾਰੀ ਬਾਰੇ ਰਿਪੋਰਟ ਮੰਗੀ ਗਈ ਸੀ। ਮਿਲੀ ਜਾਣਕਾਰੀ ਅਨੁਸਾਰ ਮੰਤਰੀ ਮੰਡਲ ਦੇ ਵਿਸਥਾਰ ਦੇ ਨਾਲ ਵਿਭਾਗਾਂ ਵਿੱਚ ਵੀ ਰੱਦੋਬਦਲ ਕੀਤੀ ਜਾਣ ਦੀ ਸੰਭਾਵਨਾਂ ਹੈ।