ਚੰਡੀਗੜ੍ਹ, 29 ਮਈ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪ੍ਰੀ ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਮਰ ਕੈਂਪ ਲਗਾਏ ਜਾਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ 03 ਤੋਂ 15 ਜੁਲਾਈ 2023 ਤੱਕ ਸਮਰ ਕੈਂਪ ਲਗਾਏ ਜਾਣਗੇ। ਸਿੱਖਿਆ ਮੰਤਰੀ ਨੇ ਕਿਹਾ, ‘ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਮਿਤੀ 01 ਜੂਨ ਤੋਂ 02 ਜੁਲਾਈ 2023 ਤੱਕ ਸੂਬੇ ਦੇ ਸਾਰੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਕਰ ਦਿੱਤੀਆ ਗਈਆਂ ਹਨ । 03 ਤੋਂ 15 ਜੁਲਾਈ 2023 ਤੱਕ ਸਾਰੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਦਾ ਸਵੇਰੇ 8 ਤੋਂ 11 ਵਜੇ ਤੱਕ ਸਮਰ ਕੈਂਪ ਲਗਾਇਆ ਜਾਵੇਗਾ ।