ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜ਼ੀ ਅਤੇ ਦੀਪਮਾਲਾ ਦਾ ਸੰਗਤ ਨੇ ਮਾਣਿਆ ਭਰਪੂਰ ਆਨੰਦ

ਅੰਮ੍ਰਿਤਸਰ ਸਾਹਿਬ : ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਵਿਖੇ ਬੰਦੀਛੋੜ ਵਿਸ ਦਾ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਦੇ ਵੱਖ ਵੱਖ ਕੋਨਿਆ ਤੋਂ ਆਈ ਸੰਗਤ ਜਿੱਥੇ ਨਤਮਸਤਕ ਹੋਈ ਉੱਥੇ ਵਾਹਿਗੁਰੂ ਜੀ ਦਾ ਓਟ ਆਸਰਾ ਲੈਂਦਿਆ ਅਸ਼ੀਰਵਾਦ ਲ਼ੈ ਕੇ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ 1 ਲੱਖ ਦੇਸੀ ਘਿਓ ਦੇ ਦੀਵਿਆਂ ਨਾਲ ਦੀਪ ਜਗਾਏ ਗਏ। ਸ਼ਾਮ ਸਮੇਂ ਰਹਿਰਾਸ ਸਾਹਿਬ ਜੀ ਦੇ ਪਾਠ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੂਬਸੂਰਤ ਆਤਿਸ਼ਬਾਜ਼ੀ ਕੀਤੀ ਗਈ। ਦੀਵਾਲੀ ਦਾ ਤਿਓਹਾਰ ਜਿੱਥੇ ਹਿੰਦੂ ਧਰਮ ਲਈ ਵੱਡੀ ਮਹੱਤਤਾ ਰੱਖਦਾ ਹੈ, ਉੱਥੇ ਹੀ ਸਿੱਖ ਧਰਮ ਦਾ ਵੀ ਇੱਕ ਵੱਡਾ ਇਤਿਹਾਸ ਵੀ ਜੁੜਿਆ ਹੋਇਆ ਹੈ। ਦੀਵਾਲੀ ਵਾਲੇ ਦਿਨ ਸਿੱਖ ਧਰਮ ਦੇ 6ਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਗਵਾਲੀਆਰ ਦੇ ਕਿਲ੍ਹੇ ਵਿੱਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਲਿਆਏ ਸਨ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਆਈ ਸੰਗਤ ਵੱਲੋਂ ਅਲੌਕਿਕ ਆਤਿਸ਼ਬਾਜ਼ੀ ਅਤੇ ਦੀਪਮਾਲਾ ਦਾ ਭਰਪੂਰ ਆਨੰਦ ਮਾਣਿਆ ਗਿਆ। ਇਸ ਮੌਕੇ ਦੇਸ਼ ਵਿਦੇਸ਼ ਤੋਂ ਆਈਆਂ ਸੰਗਤਾਂ ਨੇ ਕਿਹਾ ਕਿ ਜੋ ਅਲੌਕਿਕ ਨਜ਼ਾਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਖ ਨੂੰ ਮਿਲਦਾ ਹੈ, ਉਹ ਹੋਰ ਨਹੀਂ ਕਿਤੇ ਨਹੀਂ ਮਿਲਦਾ।