ਪਿੰਡ ਭੁੱਲਰ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 3 ਲੋਕਾਂ ਦੀ ਮੌਤ, 2 ਜ਼ਖਮੀ

ਸ੍ਰੀ ਮੁਕਤਸਰ ਸਾਹਿਬ, 7 ਜਨਵਰੀ : ਬੀਤੀ ਰਾਤ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ‘ਤੇ ਪਿੰਡ ਭੁੱਲਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ 3 ਲੋਕਾਂ ਦੀ ਮੌਤ ਹੋ ਗਈ ਅਤੇ 2 ਦੇ ਜ਼ਖਮੀ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭੁੱਲਰ ਦੇ ਇੱਕ ਪੈਲੇਸ ਵਿੱਚ ਵੇਟਰ ਵਜੋਂ ਕੰਮ ਕਰਦੇ 5 ਪ੍ਰਵਾਸੀ ਮਜ਼ਦੂਰ ਜੋ ਨੇਪਾਲ ਦੇ ਰਹਿਣ ਵਾਲੇ ਹਨ ਅਤੇ ਸ਼ੁੱਕਰਵਾਰ ਦੇਰ ਰਾਤ ਪੈਲੇਸ ਤੋਂ ਵਾਪਸ ਘਰ ਪਰਤ ਰਹੇ ਸਨ, ਕਿ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਕੇ ਕੁਚਲ ਦਿੱਤਾ। ਇਸ ਦੌਰਾਨ ਤਿੰਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਬੇਕਾਬੂ ਕਾਰ ਸੜਕ ਕਿਨਾਰੇ ਕੋਠੇ ਵਿੱਚ ਜਾ ਟਕਰਾਈ। ਇਸ ਦੌਰਾਨ ਕਾਰ ਚਾਲਕ ਅਤੇ ਕਾਰ ਸਵਾਰ ਵੀ ਜ਼ਖਮੀ ਹੋ ਗਏ। ਪੁਲੀਸ ਨੇ ਉਸ ਨੂੰ ਮੁਕਤਸਰ ਸਾਹਿਬ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਜਾਣਕਾਰੀ ਅਨੁਸਾਰ ਇਹ ਮਜ਼ਦੂਰ ਨੇਪਾਲ ਦੇ ਰਹਿਣ ਵਾਲੇ ਸਨ ਜੋ ਅਰਜਨ ਪੈਲੇਸ ਭੁੱਲਰ ਵਿਖੇ ਕੰਮ ਕਰਨ ਲਈ ਆ ਰਹੇ ਸਨ। ਉਹ ਸ੍ਰੀ ਮੁਕਤਸਰ ਸਾਹਿਬ ਤੋਂ ਪੈਦਲ ਆ ਰਹੇ ਸਨ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਕੇ ਕੁਚਲ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।