ਫ਼ਤਿਹਗੜ੍ਹ ਪੰਜਤੂਰ 'ਚ ਸੜਕ ’ਤੇ ਹਾਦਸੇ ਵਿੱਚ ਸੈਂਟਰੋ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਮੌਤ 

ਫ਼ਤਹਿਗੜ੍ਹ ਪੰਜਤੂਰ, 4 ਮਾਰਚ : ਮੋਗਾ-ਅੰਮ੍ਰਿਤਸਰ ਮੁੱਖ ਸੜਕ ’ਤੇ ਮੱਖੂ ਵਾਲੀ ਸਾਇਡ ਤੋਂ ਆ ਰਹੀ ਸੈਂਟਰੋ ਕਾਰ ਦੀ ਪਿੰਡ ਪੀਰ ਮੁਹੰਮਦ ਕੋਲ ਸੜਕ ਤੇ ਖੜ੍ਹੀ ਲੱਕੜਾਂ ਨਾਲ ਭਰੀ ਟਰਾਲੀ ਨਾਲ ਟਕਰਾ ਗਈ, ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਤਬਾਹ ਹੋ ਗਈ। ਕਾਰ ਵਿਚ ਸਵਾਰ 2 ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਇੱਕ ਵਿਅਕਤੀ ਦੀ ਸਰਕਾਰੀ ਹਸਪਤਾਲ ਜ਼ੀਰਾ 'ਚ ਮੌਤ ਹੋ ਗਈ। ਚੌਥੇ ਵਿਅਕਤੀ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਕਾਰ ਸਵਾਰ ਖਾਲੜੇ ਦੇ ਦੱਸੇ ਜਾਂਦੇ ਹਨ ਅਤੇ ਕਿਸੇ ਕੰਮ ਲਈ ਲੁਧਿਆਣਾ ਜਾ ਰਹੇ ਸਨ। ਲੱਕੜ ਦੀ ਭਰੀ ਟਰਾਲੀ ਖਰਾਬ ਹੋਣ ਕਾਰਨ ਸੜਕ ’ਤੇ ਖੜ੍ਹੀ ਸੀ। ਹਾਦਸੇ ਤੋਂ ਬਾਅਦ ਚਾਲਕ ਟਰੈਕਟਰ ਲੈਕੇ ਫ਼ਰਾਰ ਹੋ ਗਿਆ।