ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਕਾਰਨ ਦੋ ਸਕੇ ਭਰਾਵਾਂ ਸਮੇਤ ਤਿੰਨ ਨੌਜਵਾਨਾਂ ਦੀ ਮੌਤ

ਅੰਮ੍ਰਿਤਸਰ, 23 ਅਪ੍ਰੈਲ : ਬੀਤੀ ਰਾਤ ਅੰਮ੍ਰਿਤਸਰ ‘ਚ ਹੋਏ ਇੱਕ ਭਿਆਨਕ ਸੜਕ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨੋ ਨੌਜਵਾਨ ਅੰਮ੍ਰਿਤਸਰ ਤੋਂ ਵਾਪਸ ਆਪਣੇ ਪਿੰਡ ਸਾਰੰਗੜਾ ਜਾ ਰਹੇ ਸਨ ਕਿ ਰਸਤੇ ਵਿੱਚ ਇੱਕ ਅਣਪਛਾਤੇ ਵਾਹਨ ਦੀ ਲੇਟ ਵਿੱਚ ਆਉਣ ਕਾਰਨ ਉਕਤ ਨੌਜਵਾਨਾਂ ਦੇ ਗੰਭੀਰ ਸੱਟਾਂ ਲੱਗੀਆਂ, ਜਿੰਨ੍ਹਾਂ ਨੂੰ ਮੌਕੇ ਤੇ ਮੌਜ਼ੂਦ ਤੇ ਰਾਹਗੀਂਰਾਂ ਨੇ ਜਖ਼ਮੀਆਂ ਨੂੰ ਇਲਾਜ ਲਈ ਹਸਪਾਤਲ ‘ਚ ਲਈ ਲਿਜਾਇਆ ਗਿਆ, ਪਰ ਨੌਜਵਾਨ ਰਸਤੇ ਵਿੱਚ ਹੀ ਦਮਤੋੜ ਗਏ। ਮ੍ਰਿਤਕਾਂ ਦੀ ਪਹਿਚਾਣ ਸੁੱਖਾ ਸਿੰਘ, ਸਾਜਨ ਸਿੰਘ (ਦੋਵੇਂ ਸਕੇ ਭਰਾ)  ਤੇ ਕੁਲਦੀਪ ਸਿੰਘ ਵਾਸੀ ਪਿੰਡ ਸਾਰੰਗੜਾ ਵਜੋਂ ਹੋਈ ਹੈ, ਜੋ ਆਪਣਾ ਕੰਮ ਕਰਨ ਤੋਂ ਬਾਅਦ ਪਿੰਡ ਜਾ ਰਹੇ ਸਨ ਕਿ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਘਟਨਾਂ ਕਾਰਨ ਪਿੰਡ ਅਤੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।