ਦੋ ਬਾਈਕ ਸਵਾਰਾਂ ਨੇ ਫ਼ਿਰੋਜ਼ਪੁਰ ਵਿੱਚ ਦਿਨ ਦਿਹਾੜੇ ਕੀਤੀ ਅੰਨ੍ਹੇਵਾਹ ਫਾਇਰਿੰਗ, ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ

ਫਿਰੋਜ਼ਪੁਰ, 03 ਸਤੰਬਰ 2024 : ਫ਼ਿਰੋਜ਼ਪੁਰ ਵਿੱਚ ਦਿਨ ਦਿਹਾੜੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਨੇੜੇ ਦੋ ਬਾਈਕ ਸਵਾਰਾਂ ਨੇ ਕਾਰ ਉੱਤੇ ਅੰਨ੍ਹੇਵਾਹ ਫਾਇਰਿੰਗ ਕੀਤੀ। ਜਿਸ ਵਿੱਚ ਇੱਕੋ ਪਰਿਵਾਰ ਦੇ ਭਰਾ, ਭੈਣ ਅਤੇ ਪਿਤਾ ਦਾ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਦੋ ਲੋਕਾਂ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਾਈਕ ਸਵਾਰ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਪਰਿਵਾਰ ਦੇ 3 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ ਇਕ ਦੀ ਹਾਲਤ ਗੰਭੀਰ ਹੈ। ਕਤਲ ਦੀ ਜਾਣਕਾਰੀ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪੁਹੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਹਿਚਾਣ ਫਿਰੋਜ਼ਪੁਰ ਦੇ ਕੰਬੋਜ ਨਗਰ ਦੇ ਰਹਿਣ ਵਾਲੇ ਦਿਲਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਜਸਪ੍ਰੀਤ ਕੌਰ ਵਜੋਂ ਹੋਈ ਹੈ, ਜਦੋਂ ਕਿ ਅਨਮੋਲ ਸਿੰਘ ਨਾਂ ਦਾ ਵਿਅਕਤੀ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਜਸਪ੍ਰੀਤ ਕੌਰ ਦਾ ਇਕ ਮਹੀਨੇ ਬਾਅਦ ਵਿਆਹ ਧਰਿਆ ਹੋਇਆ ਸੀ। ਪਰਿਵਾਰ ਵਿਆਹ ਵਾਸਤੇ ਖਰੀਦਦਾਰੀ ਕਰਨ ਲਈ ਜਾ ਰਿਹਾ ਸੀ। ਗੋਲੀ ਕਾਰਨ ਲੜਕੀ ਦੀ ਮੌਕੇ ਉਤੇ ਮੌਤ ਹੋ ਗਿਆ। ਪਿਤਾ ਅਤੇ ਪੁੱਤ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਣ 'ਤੇ ਵੱਡੀ ਗਿਣਤੀ 'ਚ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ ਅਤੇ ਨਾਕਾਬੰਦੀ ਕਰ ਕੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਲਈ ਰਸਤੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਡੀਐਸਪੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਗੁਰੂਦੁਆਰਾ ਅਕਾਲਗੜ੍ਹ ਨੇੜੇ ਕਾਰ ਵਿੱਚ ਸਵਾਰ ਹੋ ਕੇ ਇੱਕ ਪਰਿਵਾਰ ਦੇ ਚਾਰ ਜੀਅ ਕਿਸੇ ਕੰਮ ਲਈ ਜਾ ਰਹੇ ਸਨ। ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇਨ੍ਹਾਂ ਦੀ ਕਾਰ ਨੂੰ ਘੇਰ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ, ਜਿਨ੍ਹਾਂ ਵਿੱਚੋਂ ਤਿੰਨ ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਇਕ ਲੜਕੀ ਗੰਭੀਰ ਰੂਪ ਵਿਚ ਜ਼ਖਮੀ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਾਇਰਿੰਗ ਕਰਨ ਵਾਲੇ ਬਦਸ਼ਾਮ ਅੱਗੇ ਜਾ ਕੇ ਇੱਕ ਹੋਰ ਵਿਅਕਤੀ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ। ਜਿਨ੍ਹਾਂ ਲੋਕਾਂ 'ਤੇ ਹਮਲਾ ਹੋਇਆਂ ਉਨ੍ਹਾਂ ਵਿੱਚੋਂ ਮੌਜੂਦ ਇੱਕ ਲਵਦੀਪ ਸਿੰਘ ਉਰਫ਼ ਲਾਲੀ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਸ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ ਹਨ।