ਸਰਹਾਲੀ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕੋ ਪਿੰਡ ਦੇ ਦੋ ਵਿਅਕਤੀਆਂ ਦੀ ਮੌਤ 

ਤਰਨਤਾਰਨ, 3 ਮਈ : ਸਥਾਨਕ ਸ਼ਹਿਰ ਦੇ ਕਸਬਾ ਸਰਹਾਲੀ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ ਹੋ ਜਾਣ ਕਾਰਨ ਦੋਵੇਂ ਮੋਟਰਸਾਈਕਲਾਂ ਦਾ ਚਾਲਕਾਂ ਦੀ ਮੌਤ ਹੋ ਗਈ। ਦੋਵੇਂ ਮੋਟਰਸਾਈਕਲ ਚਾਲਕ ਪਿੰਡ ਖਾਰਾ ਦੇ ਵਸਨੀਕ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬਜੀਤ ਕੌਰ ਖਾਰਾ ਨੇ ਦੱਸਿਆ ਕਿ ਉਸਦਾ ਪਤੀ ਇੰਦਰਪਾਲ ਸਿੰਘ, ਜੋ ਮੋਟਰਸਾਈਕਲ ਤੇ ਸਵਾਰ ਹੋ ਕੇ ਘਰੇਲੂ ਸਮਾਨ ਖ੍ਰੀਦਣ ਕੇ ਪਿੰਡ ਨੂੰ ਵਾਪਸ ਆ ਰਿਹਾ ਸੀ, ਜਦੋਂ ਉਹ ਯੂਕੇ ਪੈਲੇਸ ਦੇ ਨਜਦੀਕ ਪੁੱਜਾ ਤਾਂ ਸਾਹਮਣੇ ਤੋਂ ਆ ਰਹੇ ਇੱਕ ਹੋਰ ਮੋਟਰਸਾਈਕਲ ਜਿਸ ਨੂੰ ਗੁਰਬਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਚਲਾ ਰਿਹਾ ਸੀ ਨਾਲ ਸਿੱਧੀ ਟੱਕਰ ਹੋਈ ਗਈ, ਜਿਸ ਕਾਰਨ ਇੰਦਰਪਾਲ ਸਿੰਘ ਤੇ ਗੁਰਬਿੰਦਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਰਹਾਲੀ ਦੇ ਏਐਸਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਮ੍ਰਿਤਕ ਇੰਦਰਪਲਾ ਸਿੰਘ ਦੀ ਪਤਨੀ ਅਤੇ ਮ੍ਰਿਤਕ ਗੁਰਬਿੰਦਰ ਸਿੰਘ ਦੇ ਪਿਤਾ ਦੇ ਬਿਆਨ ਲੈਣ ਤੋਂ ਬਾਅਦ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕਟ ਵਾਰਸ਼ਾ ਨੂੰ ਸੌਂਪ ਦਿੱਤੀਆਂ ਗਈਆਂ ਹਨ।