ਫਿਰੋਜ਼ਪੁਰ –ਲੁਧਿਆਣਾ ਹਾਈਵੇ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਇੱਕ ਦੇ ਗੰਭੀਰ ਰੂਪ ਵਿੱਚ ਜਖ਼ਮੀ

ਲੁਧਿਆਣਾ, 01 ਦਸੰਬਰ : ਇਯਾਲੀ-ਥਰੀਕੇ ਚੌਕ ਦੇ ਨਜ਼ਦੀਕ ਫਿਰੋਜ਼ਪੁਰ –ਲੁਧਿਆਣਾ ਹਾਈਵੇ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਇੱਕ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਘਵੱਦੀ ਦੇ ਤਿੰਨ ਨੌਜਵਾਨ ਆਪਣੀ ਕਾਰ ਵਿੱਚ ਸਵਾਰ ਹੋ ਕੇ ਦੇਰ ਸ਼ਾਮ ਲੁਧਿਆਣਾ ਕਿਸੇ ਕੰਮਕਾਰ ਲਈ ਗਏ ਸਨ ਕਿ ਉਨ੍ਹਾਂ ਦੀ ਗੱਡੀ ਨਾਲ ਭਿਆਨਕ ਹਾਦਸਾ ਵਾਪਰ ਗਿਆ, ਜਿਸ ਕਾਰਨ ਗੁਰਵਿੰਦਰ ਸਿੰਘ ਗੁਰੀ ਤੇ ਸਤਨਾਮ ਸਿੰਘ ਸੱਤਾ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਹਰਿੰਦਰ ਸਿੰਘ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।