ਮੁਕੇਰੀਆਂ ‘ਚ ਬੇਕਾਬੂ ਟਿੱਪਰ ਨੇ ਕਈ ਲੋਕਾਂ ਨੂੰ ਕੁਚਲਿਆ, ਤਿੰਨ ਦੀ ਮੌਤ

ਮੁਕੇਰੀਆਂ, 28 ਅਗਸਤ :  ਜਿਲ੍ਹਾ ਗੁਰਦਾਸਪੁਰ ਦੇ ਮੁਕੇਰੀਆਂ ਦੇ ਪਿੰਡ ਚਾਵਾਂ ਨੇੜੇ ਇੱਕ ਬੇਕਾਬੂ ਟਿੱਪਰ ਨੇ ਕਈ ਲੋਕਾਂ ਨੂੰ ਕੁਚਲ ਦਿੱਤਾ ਅਤੇ ਦੋ ਦੁਕਾਨਾਂ ਵੀ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਇਸ ਹਾਦਸੇ ਦੇ ਜਖ਼ਮੀਆਂ ਨੇ ਇਲਾਜ ਦੌਰਾਨ ਤਿੰਨ ਦੀ ਮੌਤ ਅਤੇ ਕਈ ਜਖ਼ਮੀ ਵਿਅਕਤੀਆਂ ਦਾ ਸਿਵਲ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।  ਇਸ ਘਟਨਾਂ ਸਬੰਧੀ ਮੌਕੇ ਤੇ ਮੌਜ਼ੂਦ ਲੋਕਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਸੜਕ ਕਿਨਾਰੇ ਸਬਜ਼ੀ ਦੀਆਂ ਕਈ ਰੇਹੜੀਆਂ ਲੱਗੀਆਂ ਹੋਈਆਂ ਸਨ, ਤੇ ਇੱਕ ਬੇਕਾਬੂ ਟਿੱਪਰ ਨੇ ਉਨ੍ਹਾਂ ਨੂੰ ਆਪਣੀ ਪਲੇਟ ਵਿੱਚ ਲੈ ਲਿਆ ਅਤੇ ਬਾਅਦ ਵਿੱਚ ਦੋ ਦੁਕਾਨਾਂ ਵਿੱਚ ਜਾ ਵੜਿਆ। ਜਖ਼ਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਕਈਆਂ ਨੁੰ ਇਲਾਜ ਲਈ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਹਿਚਾਣ ਅਜੈ ਕੁਮਾਰ ਵਾਸੀ ਨੰਗਲ ਤੇ ਇੱਕ ਪ੍ਰਵਾਸ਼ੀ ਮਜ਼ਦੂਰ ਕਿਰਨ ਦਾਸ ਵਜੋਂ ਹੋਈ ਹੈ। ਟਿੱਪਰ ਚਾਲਕ ਨੂੰ ਲੋਕਾਂ ਨੇ ਫੜ੍ਹ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਘਟਨਾਂ ਵਾਲੀ ਜਗ੍ਹਾ ਪੁੱਜੇ ਐਸਪੀ ਨਵਜੋਤ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋਈ ਹੈ, ਜਖਮੀਆਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟਿੱਪਰ ਨੂੰ ਕਬਜੇ ਵਿੱਚ ਲੈ ਕੇ ਮੁਕੱਦਮਾਂ ਦਰਜ ਕਰ ਲਿਆ ਗਿਆ ਹੈ।