ਸਾਬਕਾ ਮੁੱਖ ਮੰਤਰੀ ਚੰਨੀ ਨੂੰ ਵਿਜੀਲੈਂਸ ਵੱਲੋਂ ਲੁੱਕ ਆਊਟ ਨੋਟਿਸ ਜਾਰੀ

  • ਆਮਦਨ ਤੋਂ ਵੱਧ ਜਾਇਦਾਦ ਬਨਾਉਣ ਦਾ ਹੈ ਮਾਮਲਾ

ਚੰਡੀਗੜ੍ਹ: 10 ਮਾਰਚ : ਵਿਜੀਲੈਂਸ ਬਿਓਰੋ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੁੱਕ ਆੳ੍ਵਟ ਨੋਟਿਸ ਜਾਰੀ ਕੀਤਾ ਹੈ। ਵਿਜੀਲੈਂਸ ਵੱਲੋਂ ਚਰਨਜੀਤ ਸਿੰਘ ਚੰਨੀ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੀ ਜਾਂਚ ਚੱਲ ਰਹੀ ਹੈ। ਪਿਛਲੇ ਦਿਨੀ ਬਜਟ ਇਜਲਾਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸ ਵਿਧਾਇਕਾਂ ਨਾਲ ਬਹਿਸ ਦੌਰਾਨ ਚੰਨੀ ਦਾ ਨਾਂ ਲੈ ਕੇ ਇਸ਼ਾਰਾ ਕੀਤਾ ਸੀ ਕਿ ਉਹ ਹੁਣ ਜਲਦੀ ਹੀ ਸਲਾਖਾਂ ਪਿੱਛੇ ਬੰਦ ਹੋਣਗੇ। ਦੂਜੇ ਪਾਸੇ ਚਰਨਜੀਤ ਚੰਨੀ ਨੇ ਕੱਲ੍ਹ ਪ੍ਰੈਸ ਕਾਨਫਰੰਸ ਕਰਕੇ ਕਿਹਾ ਸੀ ਕਿ ਉਨ੍ਹਾਂ ਦੀ ਕੱਲ੍ਹ ਕੈਲੇਫੋਰਨੀਆਂ ਦੀ ਫਲਾਈਟ ਸੀ ਪਰ ਭਗਵੰਤ ਮਾਨ ਵੱਲੋਂ ਉਨ੍ਹਾਂ ਦਾ ਨਾਂ ਲਏ ਜਾਣ ਕਰਕੇ ਉਨ੍ਹਾਂ ਨੇ ਆਪਣਾ ਕੈਲੇਫੋਰਨੀਆਂ ਦਾ ਦੌਰਾ ਰੱਦ ਕਰ ਦਿੱਤਾ ਹੈ। ਉਹਨਾਂ ਕਿਹਾ ਸੀ ਕਿ ਉਹ ਹੁਣ ਵਿਜੀਲੈਂਸ ਦੀ ਜਾਂਚ ਦਾ ਸਾਹਮਣਾ ਕਰਨਗੇ ਤਾਂ ਕਿ ਉਹਨਾਂ ‘ਤੇ ਡਰ ਕੇ ਭੱਜਣ ਦਾ ਦੋਸ਼ ਨਾ ਲੱਗੇ।