ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅਗਲੇ 5 ਦਿਨ ਭਾਰੀ ਮੀਂਹ ਦੀ ਚਿਤਾਵਨੀ

ਚੰਡੀਗੜ੍ਹ, 10 : ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਲਈ 10 ਤੋਂ 14 ਜੁਲਾਈ ਤੱਕ ਅਲਟਰ ਜਾਰੀ ਕਰ ਦਿੱਤਾ ਗਿਆ ਹੈ। ਵਿਭਾਗ ਨੇ ਦੁਆਬਾ ਖੇਤਰ ਲਈ ਯੈਲੋ ਅਰਲਟ, ਪੂਰਵ ਮਾਲਵਾ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਜਲੰਧਰ ਆਦਿ ਸ਼ਹਿਰਾਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਤਿੰਨ ਘੰਟੇ ਕਾਫੀ ਅਹਿਮ ਹਨ। ਜਦੋਂ ਕਿ ਪੂਰਵ ਮਾਲਵਾ ਦੇ ਲੁਧਿਆਣਾ, ਮਾਨਸਾ, ਬਰਨਾਲਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੋਪੜ, ਪਟਿਆਲਾ ਤੇ ਮੁਹਾਲੀ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਹੜ੍ਹ ਵਰਗੇ ਹਾਲਾਤ ਬਣਨ ਕਾਰਨ ਪੰਜਾਬ ਸਮੇਤ ਹੋਰ ਸੂਬਿਆਂ ’ਚ ਅਲਰਟ ਐਲਾਨ ਦਿੱਤਾ ਗਿਆ ਹੈ। ਪਾਣੀ ਲੋਕਾਂ ਦੇ ਘਰਾਂ ਅੰਦਰ ਤੱਕ ਵੜ ਗਿਆ। ਕਈ ਥਾਵਾਂ ’ਤੇ ਆਫ਼ਤ ਪ੍ਰਬੰਧਨ ਟੀਮਾਂ ਨੂੰ ਸੱਦਣਾ ਪਿਆ ਹੈ। ਮੌਸਮ ਵਿਭਾਗ ਵੱਲੋਂ ਅਗਲੇ ਪੰਜਾਬ ਦਿਨ ਪੰਜਾਬ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ।