ਜਨਰਲ ਡਾਇਰ ਕਿੰਨਾ ਦੇ ਘਰ ਸ਼ਰਾਬ ਨਾਲ ਡਿਨਰ ਕਰਨ ਪਹੁੰਚਿਆ ? : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 13 ਅਪ੍ਰੈਲ :  ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਪ੍ਰੈਲ 1919 ਨੂੰ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਵਿਖੇ ਵਾਪਰੇ ਦੁਖਾਂਤ ਨੂੰ ਲੈ ਕੇ ਮਜੀਠੀਆ ਪਰਿਵਾਰ ਬਾਰੇ ਟਵੀਟ ਕਰਦਿਆਂ ਸਵਾਲ ਚੁੱਕੇ ਹਨ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ, "13 ਅਪ੍ਰੈਲ 1919 ਨੂੰ ਜਲਿਆਂ ਵਾਲਾ ਬਾਗ ਚ 1000 ਤੋਂ ਵੱਧ ਲੋਕਾਂ ਨੂੰ ਸ਼ਹੀਦ ਅਤੇ 3100 ਤੋਂ ਵੱਧ  ਨੂੰ ਜ਼ਖਮੀ ਕਰਕੇ ..ਜਨਰਲ ਡਾਇਰ ਕਿੰਨਾ ਦੇ ਘਰ ਸ਼ਰਾਬ ਨਾਲ ਡਿਨਰ ਕਰਨ ਪਹੁੰਚਿਆ ? .ਮਜੀਠੀਆ ਪਰਿਵਾਰ ..ਜਿਸ ਪਰਿਵਾਰ ਨੇ ਕਾਤਲ ਨੂੰ ਡਿਨਰ ਕਰਾਇਆ ਓਹ ਪਰਿਵਾਰ ਜਾਂ ਤਾਂ ਮੇਰੀ ਗੱਲ ਦਾ ਖੰਡਨ ਕਰੇ ..ਜਾਂ ਫਿਰ ਦੇਸ਼ ਵਾਸੀਆਂ ਤੋਂ ਮਾਫ਼ੀ ਮੰਗੇ..."