ਪੰਜਾਬ 'ਚ ਯੈਲੋ ਅਲਰਟ ਜਾਰੀ, ਬਾਰਿਸ਼ 'ਤੇ ਗੜੇ ਪੈਣ ਦੀ ਸੰਭਾਵਨਾ 

ਚੰਡੀਗੜ੍ਹ, 3 ਫਰਵਰੀ : ਮੌਸਮ ਵਿਭਾਗ ਨੇ ਪੰਜਾਬ 'ਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਜੰਮੂ-ਕਸ਼ਮੀਰ ਅਤੇ ਉੱਤਰ-ਪੱਛਮੀ ਉੱਤਰ ਪ੍ਰਦੇਸ਼ 'ਚ ਵੱਖ-ਵੱਖ ਥਾਵਾਂ 'ਤੇ ਗੜੇ ਪੈਣ ਦੀ ਚੇਤਾਵਨੀ ਵੀ ਦਿੱਤੀ ਹੈ। ਮੌਸਮ ਵਿਭਾਗ ਮੁਤਾਬਿਕ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਵੱਖ-ਵੱਖ ਹਿੱਸਿਆਂ 'ਚ ਸਵੇਰ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਚੰਡੀਗੜ੍ਹ ਸਮੇਤ ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। ਗੁਰਦਾਸਪੁਰ 'ਚ ਦੋ ਦਿਨਾਂ ਤੋਂ ਪਏ ਮੀਂਹ ਤੋਂ ਬਾਅਦ ਧੁੱਪ ਨਿਕਲਣ ਨਾਲ ਮੌਸਮ ਸਾਫ਼ ਹੋ ਗਿਆ। ਮੌਸਮ ਸਾਫ਼ ਹੋਣ ਕਾਰਨ ਕਈ ਕਿਲੋਮੀਟਰ ਤੱਕ ਫੈਲੀਆਂ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਸਾਫ਼ ਦਿਖਾਈ ਦੇ ਰਹੀਆਂ ਸਨ। ਲੋਕਾਂ ਨੇ ਬਰਫ ਨਾਲ ਲੱਦੀਆਂ ਖੂਬਸੂਰਤ ਪਹਾੜੀਆਂ ਨੂੰ ਆਪਣੇ ਕੈਮਰਿਆਂ 'ਚ ਕੈਦ ਕਰਨਾ ਸ਼ੁਰੂ ਕਰ ਦਿੱਤਾ। ਬੁੱਧਵਾਰ ਅਤੇ ਵੀਰਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਸ਼ੁੱਕਰਵਾਰ ਨੂੰ ਮੌਸਮ ਸਾਫ ਹੋ ਗਿਆ। ਧੁੱਪ ਕਾਰਨ ਤਾਪਮਾਨ ਤਿੰਨ ਡਿਗਰੀ ਸੈਲਸੀਅਸ ਵਧ ਗਿਆ