ਪੰਜਾਬ

ਪੰਜਾਬ ਸਰਕਾਰ  ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਸਬੰਧੀ ਨੀਤੀ ਲਿਆਉਣ ਲਈ ਕਰ ਰਹੀ ਹੈ ਵਿਚਾਰ
ਥੋੜ੍ਹੀ ਮਾਤਰਾ ’ਚ ਨਸ਼ੇ ਸਮੇਤ ਫੜੇ ਗਏ ਨਸ਼ਾ ਪੀੜਤਾਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾਵੇਗਾ: ਡਾਕਟਰ ਬਲਬੀਰ ਸਿੰਘ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਸਿਹਤ ਮੰਤਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਬਣੇਗਾ ਮਿਸਾਲ ਸਿਹਤ ਵਿਭਾਗ ਨੇ ਸੂਬੇ ਵਿੱਚ ਮਾਨਸਿਕ ਸਿਹਤ ਅਤੇ ਇਸ ਸਬੰਧੀ ਦਖਲਅੰਦਾਜ਼ੀ ਬਾਰੇ ਮਾਹਿਰਾਂ ਦੀ ਮੀਟਿੰਗ ਕਰਵਾਈ ਚੰਡੀਗੜ੍ਹ, 21 ਜੂਨ : ਹਰ ਨਸ਼ਾ ਪੀੜਤ ਨਾਲ ਇੱਕ ਮਰੀਜ਼ ਵਾਂਗ ਅਤੇ....
ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼, ਪੁਲਿਸ ਵੱਲੋਂ ਦੋ ਕਾਰਕੁੰਨ ਪਿਸਤੌਲਾਂ ਸਮੇਤ ਕਾਬੂ
ਗ੍ਰਿਫਤਾਰ ਕੀਤੇ ਵਿਅਕਤੀ ਰਾਜਸਥਾਨ ਵਿੱਚ ਵਪਾਰਕ ਮਾਤਰਾ ਵਿੱਚ ਨਸ਼ਿਆਂ ਦੀ ਦੀ ਤਸਕਰੀ ਦੇ ਕੇਸ ਵਿੱਚ ਵੀ ਹਨ ਲੋੜੀਂਦੇ ਚੰਡੀਗੜ੍ਹ, 21 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੋਹਾਲੀ ਤੋਂ ਪਾਕਿਸਤਾਨ ਦੀ ਆਈ.ਐਸ.ਆਈ ਦੀ ਹਮਾਇਤ ਪ੍ਰਾਪਤ ਇੱਕ ਸਰਹੱਦ ਪਾਰ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਦੇ ਨਾਲ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਅ ਏ.ਆਈ.ਜੀ. ਐਸ.ਐਸ.ਓ....
ਮੁੱਖ ਮੰਤਰੀ ਦੀ ਅਗਵਾਈ ਵਿਚ ਵਿਧਾਨ ਸਭਾ ਵੱਲੋਂ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ-2023’ ਪਾਸ
ਬਿੱਲ ਦਾ ਉਦੇਸ਼ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਅਧਿਕਾਰ 'ਤੇ ਇੱਕ ਵਿਸ਼ੇਸ਼ ਪਰਿਵਾਰ ਦੇ ਬੇਲੋੜੇ ਕੰਟਰੋਲ ਤੋਂ ਮੁਕਤ ਕਰਨਾ ਹੈ : ਭਗਵੰਤ ਮਾਨ ਚੰਡੀਗੜ੍ਹ, 20 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਅੱਜ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ- 2023’ ਨੂੰ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਬਿੱਲ 'ਤੇ ਚਰਚਾ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਉਦੇਸ਼ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਅਧਿਕਾਰ 'ਤੇ....
ਵੱਖ-ਵੱਖ ਸੂਬਿਆਂ ਵਿਚ ਗੈਰ-ਭਾਜਪਾ ਸਰਕਾਰਾਂ ਨੂੰ ਮਿੱਥ ਕੇ ਨਿਸ਼ਾਨਾ ਬਣਾ ਰਿਹਾ ਕੇਂਦਰ ਸਰਕਾਰ : ਮੁੱਖ ਮੰਤਰੀ ਮਾਨ
ਜੇਕਰ ਇਕ ਜੁਲਾਈ ਤੋਂ ਫੰਡ ਜਾਰੀ ਨਾ ਕੀਤੇ ਤਾਂ ਸੁਪਰੀਮ ਕੋਰਟ ਦਾ ਦਰ ਖੜਕਾਏਗੀ ਸੂਬਾ ਸਰਕਾਰ ਸੂਬਿਆਂ ਦੇ ਮਾਮਲਿਆਂ ਵਿਚ ਦਖ਼ਲ ਦੇਣ ਲਈ ਰਾਜ ਭਵਨ ਹੁਣ ਭਾਜਪਾ ਦੇ ਸੂਬਾ ਪੱਧਰੀ ਹੈੱਡਕੁਆਰਟਰ ਬਣ ਕੇ ਉੱਭਰੇ ਪ੍ਰਤਾਪ ਬਾਜਵਾ ਨੇ ਪੰਜਾਬੀਆਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਸਦਨ ਵਿੱਚੋਂ ਭੱਜ ਜਾਣ ਦਾ ਰਾਹ ਚੁਣਿਆ ਚੰਡੀਗੜ੍ਹ, 20 ਜੂਨ : ਵੱਖ-ਵੱਖ ਸੂਬਿਆਂ ਵਿੱਚ ਗੈਰ-ਭਾਜਪਾ ਸਰਕਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ....
ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਦੇ ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਕੀਤਾ ਮੁੱਢੋਂ ਰੱਦ
ਪੰਜਾਬ ਸਰਕਾਰ ਵੱਲੋਂ ਸਿੱਖ ਮਾਮਲਿਆਂ ’ਚ ਦਖ਼ਲਅੰਦਾਜ਼ੀ ਨੂੰ ਲੈ ਕੇ 26 ਜੂਨ ਨੂੰ ਹੋਵੇਗਾ ਵਿਸ਼ੇਸ਼ ਇਜਲਾਸ : ਐਡਵੋਕੇਟ ਧਾਮੀ ਅੰਮ੍ਰਿਤਸਰ, 20 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ। ਇਥੇ ਪ੍ਰੈਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ 103 ਸਾਲਾਂ ਦੇ ਸ਼੍ਰੋਮਣੀ ਕਮੇਟੀ ਇਤਿਹਾਸ ਅੰਦਰ ਅੱਜ ਦਾ....
ਗੁਰਬਾਣੀ ਦਾ ਪ੍ਰਸਾਰਣ ਪਹਿਲਾਂ ਹੀ ਮੁਫ਼ਤ ਹੈ : ਐਮ.ਡੀ. ਰਬਿੰਦਰ ਨਾਰਾਇਣ 
ਦੇਸ਼ ਭਰ ਵਿਚ ਗੁਰਬਾਣੀ ਕੀਰਤਨ ਸੁਣਨ ਲਈ ਭੁਗਤਾਨ ਕਰਨਾ ਪਿਆ ਹੋਵੇ, ਇਕ ਕਰੋੜ ਦਾ ਇਨਾਮ ਦਿੱਤਾ ਜਾਵੇਗਾ : ਐਮ.ਡੀ. ਨਾਰਾਇਣ ਚੰਡੀਗੜ੍ਹ, 20 ਜੂਨ : ਪੀਟੀਸੀ ਨੈਟਵਰਕ ਦੇ ਐਮ.ਡੀ. ਰਬਿੰਦਰ ਨਾਰਾਇਣ ਵਲੋਂ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਨੇ 'ਕਿਹਾ ਕਿ ਗੁਰਬਾਣੀ ਦਾ ਪ੍ਰਸਾਰਣ ਪਹਿਲਾਂ ਹੀ ਮੁਫ਼ਤ ਹੈ। ਸਾਰੇ ਪੀ.ਟੀ.ਸੀ. ਨੈੱਟਵਰਕ ਚੈਨਲਾਂ ਨੂੰ ਭਾਰਤ ਸਰਕਾਰ ਵਲੋਂ ਮੁਫ਼ਤ ਟੂ ਏਅਰ ਚੈਨਲਾਂ ਵਜੋਂ ਮਨੋਨੀਤ ਕੀਤਾ ਗਿਆ ਹੈ।' ਉਨ੍ਹਾਂ ਕਿਹਾ ਕਿ 'ਕੋਈ ਕੇਬਲ ਆਪ੍ਰੇਟਰ, ਡੀ.ਟੀ....
ਵਾਤਾਵਰਣ-ਪੱਖੀ ਪਹਿਲ ਤਹਿਤ ਪੰਜਾਬ ਵਿਧਾਨ ਸਭਾ ਦੇ ਸਦਨ ਦਾ ਸਾਰਾ ਕੰਮਕਾਜ ਛੇਤੀ ਹੀ ਕਾਗ਼ਜ਼-ਮੁਕਤ ਹੋਵੇਗਾ : ਸਪੀਕਰ ਸੰਧਵਾਂ 
ਸਮੂਹ ਵਿਧਾਇਕਾਂ ਦੇ ਮੇਜ਼ਾਂ 'ਤੇ ਲੱਗਣਗੇ ਟੈਬਲੇਟ ਅਗਲੇ ਸੈਸ਼ਨ ਤੋਂ ਸਦਨ ਦੀ ਕਾਰਵਾਈ ਹੋਵੇਗੀ ਹਾਈ-ਟੈਕ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਰਾਹੀਂ ਸਦਨ ਸਬੰਧੀ ਜਾਣਕਾਰੀ ਦਾ ਹੋਵੇਗਾ ਅਦਾਨ-ਪ੍ਰਦਾਨ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਵਰਕ ਆਰਡਰ ਜਾਰੀ ਚੰਡੀਗੜ੍ਹ, 20 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਲਾਨ ਕੀਤਾ ਕਿ ਵਾਤਾਵਰਣ-ਪੱਖੀ ਪਹਿਲ ਤਹਿਤ ਪੰਜਾਬ ਵਿਧਾਨ ਸਭਾ ਦੇ ਸਦਨ ਦਾ ਸਾਰਾ ਕੰਮਕਾਜ ਛੇਤੀ ਹੀ ਕਾਗ਼ਜ਼-ਮੁਕਤ ਹੋਵੇਗਾ। ਅੱਜ ਵਿਧਾਨ ਸਭਾ ਦੇ ਇਜਲਾਸ ਦੌਰਾਨ ਜਾਣਕਾਰੀ....
ਕੇਂਦਰ ਵੱਲੋਂ ਆਰ.ਡੀ.ਐਫ. ਦੇ 3622.40 ਕਰੋੜ ਰੁਪਏ ਜਾਰੀ ਨਾ ਕਰਨ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਨ ਸਭਾ ਵਿੱਚ ਪੇਸ਼ ਕੀਤਾ ਮਤਾ ਪੰਜਾਬ ਸਰਕਾਰ ਆਪਣੇ ਕਾਨੂੰਨੀ ਹੱਕ ਲੈਣ ਲਈ ਪਿੱਛੇ ਨਹੀਂ ਹਟੇਗੀ: ਖੁੱਡੀਆਂ ਚੰਡੀਗੜ੍ਹ, 20 ਜੂਨ : ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਪੇਂਡੂ ਵਿਕਾਸ ਫੀਸ (ਆਰ.ਡੀ.ਐੱਫ.) ਦੇ ਪਿਛਲੇ ਚਾਰ ਸੀਜ਼ਨਾਂ ਦੇ 3622.40 ਕਰੋੜ ਰੁਪਏ ਜਾਰੀ ਨਾ ਕਰਨ ਖ਼ਿਲਾਫ਼ ਮਤਾ ਪਾਸ ਕੀਤਾ ਹੈ। ਇਹ ਸਰਕਾਰੀ ਮਤਾ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦੋ-ਰੋਜ਼ਾ ਪੰਜਾਬ ਵਿਧਾਨ ਸਭਾ....
ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬ ਨਾਲ ਕੇਂਦਰ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਮੀਤ ਹੇਅਰ
ਕੇਂਦਰ ਨੇ ਆਰ.ਡੀ.ਐਫ. ਦੀ ਰਕਮ ਰੋਕ ਕੇ ਕਿਸਾਨਾਂ ਖਿਲਾਫ ਕਿੜ ਕੱਢੀ: ਮੀਤ ਹੇਅਰ ਕੈਬਨਿਟ ਮੰਤਰੀ ਨੇ ਆਰ.ਡੀ.ਐਫ. ਦੀ ਰੋਕੀ ਰਕਮ ਨੂੰ ਤੁਰੰਤ ਜਾਰੀ ਕਰਵਾਉਣ ਲਈ ਲਿਆਂਦੇ ਮਤੇ ਦੀ ਪ੍ਰੋੜ੍ਹਤਾ ਕਰਦਿਆਂ ਵਿਚਾਰ ਰੱਖੇ ਚੰਡੀਗੜ੍ਹ, 20 ਜੂਨ : ਦੇਸ਼ ਨੂੰ ਆਜ਼ਾਦ ਕਰਵਾਉਣ ਤੋਂ ਲੈ ਕੇ ਆਜ਼ਾਦੀ ਤੋਂ ਬਾਅਦ ਕੌਮਾਂਤਰੀ ਸਰਹੱਦਾਂ ਦੀ ਰਾਖੀ ਕਰਨ ਤੱਕ ਸਭ ਤੋਂ ਵੱਧ ਕੁਰਬਾਨੀਆਂ ਅਤੇ ਦੇਸ਼ ਦੇ ਅੰਨ ਭੰਡਾਰ ਭਰਨ ਵਿੱਚ ਕਿਸਾਨਾਂ ਦੇ ਯੋਗਦਾਨ ਵਿੱਚ ਪੰਜਾਬ ਸਭ ਤੋਂ ਅੱਗੇ ਰਿਹਾ ਪਰ ਹੁਣ ਕੇਂਦਰ ਸਰਕਾਰ ਵੱਲੋਂ ਪੰਜਾਬ....
ਜਗਰਾਓਂ ਵਿਵਾਦਿਤ ਕੋਠੀ ਮਾਮਲੇ ਵਿਚ ਨਵਾਂ ਮੋੜ, ਕਰਮ ਸਿੰਘ ਦੀ ਪਾਵਰ ਆਫ ਅਟਾਰਨੀ ਨਿਕਲੀ ਜਾਅਲੀ, ਅਸ਼ੋਕ ਕੁਮਾਰ ਖਿਲਾਫ ਸ਼ਿਕਾਇਤ ਕਰਾਈ ਦਰਜ 
ਜਗਰਾਓਂ, 19 ਜੂਨ : ‘ਆਪ’ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਦੇ ਕਬਜ਼ੇ ਦੀ ਵਿਵਾਦਿਤ ਕੋਠੀ ਮਾਮਲੇ ਵਿਚ ਨਵਾਂ ਮੋੜ ਆਇਆ ਹੈ। ਇਕ ਐੱਨਆਰਆਈ ਬਜ਼ੁਰਗ ਮਹਿਲਾ ਅਮਰਜੀਤ ਕੌਰ ਤੇ ਉਨ੍ਹਾਂ ਦੀ ਨੂੰਹ ਕੁਲਦੀਪ ਕੌਰ ਨੇ ਖੁਦ ਨੂੰ ਕੋਠੀ ਦਾ ਅਸਲ ਮਾਮਲ ਦੱਸਿਆ। ‘ਆਪ’ ਵਿਧਾਇਕ ਮਾਣੂੰਕੇ ਨੇ ਕੋਠੀ ਦਾ ਮਾਲਕ ਕਰਮ ਸਿੰਘ ਨੂੰ ਦੱਸਿਆ ਸੀ, ਪਰ ਹੁਣ ਕਰਮ ਸਿੰਘ ਕੋਲ ਜੋ ਪਾਵਰ ਆਫ ਅਟਾਰਨੀ ਮਿਲੀ ਹੈ, ਉਹ ਜਾਅਲੀ ਪਾਈ ਗਈ ਹੈ। ਉਨ੍ਹਾਂ ਨੇ ਜਾਅਲੀ ਕਾਗਜ਼ਾਤਾਂ ਦੇ ਚੱਲਦੇ ਕੋਠੀ ਦੀ ਰਜਿਸਟਰੀ ਕਰਵਾ ਲਈ। ਇਸ ਕਾਰਨ ਹੁਣ ਕਰਮ....
ਬਿਪਰਜੌਏ ਤੂਫ਼ਾਨ ਦਾ ਪੰਜਾਬ ਵਿਚ ਨਹੀਂ ਦਿਖਾਈ ਦੇਵੇਗਾ ਅਸਰ : ਮੌਸਮ ਵਿਭਾਗ 
ਚੰਡੀਗੜ੍ਹ, 19 ਜੂਨ : ਚੱਕਰਵਾਤੀ ਤੂਫ਼ਾਨ ਬਿਪਰਜੌਏ ਨੇ ਅਪਣਾ ਰਾਹ ਬਦਲ ਲਿਆ ਹੈ, ਹੁਣ ਪੰਜਾਬ 'ਚ ਮੌਸਮ ਵਿਭਾਗ ਨੇ ਸਾਰੇ ਅਲਰਟ ਖਤਮ ਕਰ ਦਿਤੇ ਹਨ। ਇਸ ਦੇ ਨਾਲ ਹੀ ਅਗਲੇ 4 ਦਿਨਾਂ ਤਕ ਕਿਸੇ ਵੀ ਤਰ੍ਹਾਂ ਦੀ ਬਾਰਸ਼ ਹੋਣ ਦੀ ਸੰਭਾਵਨਾ ਨਹੀਂ ਹੈ। ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ ਵਧਣ ਦੀ ਸੰਭਾਵਨਾ ਹੈ। ਹੁਣ ਪਛਮੀ ਗੜਬੜੀ ਕਾਰਨ 24 ਜੂਨ ਨੂੰ ਮੀਂਹ ਪੈ ਸਕਦਾ ਹੈ। ਦਰਅਸਲ ਉਤਰੀ ਭਾਰਤ ਵੱਲ ਵਧ ਰਹੀ ਬਿਪਰਜੌਏ ਦੀ ਰਫ਼ਤਾਰ ਵਿਚ ਕਮੀ ਆਈ ਹੈ। ਸਮੁੰਦਰ ਵਿਚ 200 ਕਿਲੋਮੀਟਰ ਦੀ....
ਆਪ ਸਰਕਾਰ ਪੁਲਿਸ ਐਕਟ ਵਿਚ ਸੋਧ ਕਰ ਕੇ ਕਠਪੁਤਲੀ ਡੀਜੀਪੀ ਪੰਜਾਬ ਸਿਰ ਮੜ੍ਹਨ ਲਈ ਤਿਆਰ: ਬਿਕਰਮ ਸਿੰਘ ਮਜੀਠੀਆ
ਦਰਿਆਈ ਪਾਣੀਆਂ ਦੇ ਮਾਮਲੇ ਮੁੱਖ ਮੰਤਰੀ ਦੋਗਲਾਪਨ ਵਿਖਾ ਰਹੇ ਹਨ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸੌੜੇ ਸਿਆਸੀ ਹਿੱਤਾਂ ਵਾਸਤੇ ਪੰਜਾਬ ਦੇ ਦਰਿਆਈ ਪਾਣੀ ਰਾਜਸਥਾਨ ਤੇ ਹਰਿਆਣਾ ਨੂੰ ਵੇਚਣ ਲਈ ਤਿਆਰ ਚੰਡੀਗੜ੍ਹ, 19 ਜੂਨ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੁਲਿਸ ਐਕਟ ਵਿਚ ਸੋਧ ਕਰ ਕੇ ਆਪਣੇ ਕਠਪੁਤਲੀ ਡੀ ਜੀ ਪੀ ਨੂੰ ਰੈਗੂਲਰ ਕਰਨਾ ਚਾਹੁੰਦੀ ਹੈ ਤੇ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਆਪਣੀ ਸਿਆਸੀ ਬਦਲਾਖੋਰੀ....
ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ,19 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ. ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਡਿਆਲਾ ਦੇ ਵਾਸੀ ਸੁਖਜੀਤ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ....
ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਸਿੱਖ ਗੁਰਦੁਆਰਾ (ਸੋਧ) ਬਿੱਲ-2023 ਨੂੰ ਹਰੀ ਝੰਡੀ
ਪਾਵਨ ਗੁਰਬਾਣੀ ਦਾ ਮੁਫ਼ਤ ਪ੍ਰਸਾਰਨ ਕਰਨ ਲਈ ‘ਅਜੋਕੇ ਸਮੇਂ ਦੇ ਮਸੰਦਾਂ’ ਦੇ ਕੰਟਰੋਲ ਤੋਂ ਮੁਕਤ ਕਰਨ ਲਈ ਰਾਹ ਪੱਧਰਾ ਕਰੇਗਾ ਬਿੱਲ ਚੰਡੀਗੜ੍ਹ, 19 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਕਿਹਾ ਕਿ ਸਿੱਖ ਗੁਰਦੁਆਰਾ (ਸੋਧ) ਐਕਟ-2023 ਪਵਿੱਤਰ ਗੁਰਬਾਣੀ ਦਾ ਮੁਫ਼ਤ ਪ੍ਰਸਾਰਨ ਕਰਨ ਲਈ ‘ਅਜੋਕੇ ਸਮੇਂ ਦੇ ਮਸੰਦਾਂ’ ਦੇ ਕੰਟਰੋਲ ਤੋਂ ਮੁਕਤ ਕਰਨ ਲਈ ਰਾਹ ਪੱਧਰਾ ਕਰੇਗਾ। ਇੱਥੇ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਅੱਜ ‘ਦਾ....
ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਧਾਰਮਿਕ ਸੰਸਥਾਵਾਂ ‘ਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
698 ਪੁਲਿਸ ਟੀਮਾਂ ਨੇ ਰਾਜ ਵਿੱਚ 16118 ਗੁਰਦੁਆਰਿਆਂ, 4263 ਮੰਦਰਾਂ, 1930 ਚਰਚਾਂ ਅਤੇ 777 ਮਸਜਿਦਾਂ ਦੀ ਚੈਕਿੰਗ ਕੀਤੀ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪ੍ਰਬੰਧਕ ਕਮੇਟੀਆਂ ਨੂੰ ਸੁਰੱਖਿਆ ਗਾਰਡ ਤਾਇਨਾਤ ਕਰਨ ਅਤੇ ਸਬੰਧਤ ਧਾਰਮਿਕ ਸੰਸਥਾਵਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣ ਦੀ ਦਿੱਤੀ ਸਲਾਹ ਸੀਪੀਐਸ/ਐਸਐਸਪੀਜ਼ ਨੂੰ ਧਾਰਮਿਕ ਸਥਾਨਾਂ ਦੇ ਆਲੇ ਦੁਆਲੇ ਪੁਲਿਸ ਗਸ਼ਤ ਵਧਾਉਣ ਲਈ ਕਿਹਾ ਚੰਡੀਗੜ੍ਹ, 19 ਜੂਨ : ਮੁੱਖ....