ਪੰਜਾਬ

ਪੰਜਾਬ ਪੁਲਿਸ ਨੇ ਹਥਿਆਰ ਤਸਕਰੀ  ਮਾਡਿਊਲ ਦਾ ਕੀਤਾ ਪਰਦਾਫਾਸ਼ ; ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਮੱਧ ਪ੍ਰਦੇਸ਼ ਤੋਂ ਤਸਕਰੀ ਕਰਕੇ ਲਿਆਂਦੇ ਗਏ ਸਨ ਬਰਾਮਦ ਕੀਤੇ ਹਥਿਆਰ : ਡੀਜੀਪੀ ਗੌਰਵ ਯਾਦਵ ਜੱਗੂ ਭਗਵਾਨਪੁਰੀਆ ਦੇ ਮੁੱਖ ਮੈਂਬਰ ਦੀ ਵੀ ਕੀਤੀ ਪਛਾਣ, ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਤੇਜ਼ : ਡੀਜੀਪੀ ਪੰਜਾਬ ਚੰਡੀਗੜ੍ਹ/ਅੰਮ੍ਰਿਤਸਰ, 1 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ....
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਾਰੀ ਹੋਏ ਹੁਕਮਾਂ ਅਨੁਸਾਰ ਅਕਾਲੀ ਦਲ ਦੀ ਭਰਤੀ ਸ਼ੁਰੂ ਨਹੀਂ ਹੋਈ, ਕਮੇਟੀ ਭਰਤੀ ਸ਼ੁਰੂ ਕਰੇ : ਜੱਥੇਦਾਰ ਰਘਬੀਰ ਸਿੰਘ 
ਮੈਂ ਕੱਪੜੇ ਬੈਗ ਵਿੱਚ ਪਾਏ ਹੋਏ ਹਨ : ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ, 01 ਮਾਰਚ 2025 : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਬੀਰ ਸਿੰਘ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਮੈਂ ਕੱਪੜੇ ਬੈਗ ਵਿੱਚ ਪਾਏ ਹੋਏ ਹਨ, ਮੈਨੂੰ ਕਿਸੇ ਗੱਲ ਦੀ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਉਹ ਹੁਸਿਆਪੁਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਿਲੇ ਸਨ, ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ....
ਤਰਨਤਾਰਨ ਘਰ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ 
ਤਰਨਤਾਰਨ, 1 ਮਾਰਚ 2025 : ਤਰਨਤਾਰਨ ਦੇ ਪਿੰਡ ਪੰਡੋਰੀ ਗੋਲਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ। ਹਾਲ ਹੀ ‘ਚ ਹੋਈ ਬਾਰਿਸ਼ ਤੋਂ ਬਾਅਦ ਗਾਡਰ ਵਾਲੀ ਘਰ ਦੀ ਛੱਤ ਡਿੱਗਣ ਨਾਲ ਇੱਕ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਪਤੀ, ਪਤਨੀ ਅਤੇ ਉਨ੍ਹਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਜਾਨ ਚਲੀ ਗਈ। ਜਿਸ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕਾਂ ਦੀ ਪਹਿਚਾਣ ਗੁਰਵਿੰਦਰ ਸਿੰਘ ਅਮਰਜੀਤ ਕੌਰ, ਏਕੂ ਤੇ ਗੁਰਲਾਲ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਦਰ ਥਾਣਾ....
ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਮਿੱਥੀ
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ’ਚ ਹੋਈ ਉਚ ਪੱਧਰੀ ਮੀਟਿੰਗ ਨਸ਼ਾ ਤਸਕਰਾਂ ਤੇ ਪਰਿਵਾਰਾਂ ਨੂੰ ਸਰਕਾਰੀ ਸਕੀਮਾਂ ਤਹਿਤ ਨਹੀਂ ਮਿਲੇਗੀ ਸਬਸਿਡੀ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ ਬਹੁ-ਪੱਖੀ ਰਣਨੀਤੀ ਨੂੰ ਅੰਤਿਮ ਛੋਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਸਿਲੇਬਸ ਸ਼ੁਰੂ ਹੋਵੇਗਾ ਨਸ਼ਾ ਤਸਕਰਾਂ ਖਿਲਾਫ ਸੁਣਵਾਈ ਤੇਜ਼ ਕਰਨ ਲਈ ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਸਥਾਪਤ ਹੋਣਗੀਆਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ....
ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ: ਹਰਜੋਤ ਸਿੰਘ ਬੈਂਸ
ਇਸ ਕਦਮ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਕਿਤਾਬਾਂ ਪੜ੍ਹਨ ਦੀ ਰੁਚੀ ਪੈਦਾ ਕਰਨਾ ਹੈ: ਸਕੂਲ ਸਿੱਖਿਆ ਮੰਤਰੀ ਮਾਹਿਰਾਂ ਦੀ ਸੂਬਾ ਪੱਧਰੀ ਕਮੇਟੀ ਖਰੀਦ ਲਈ ਕਿਤਾਬਾਂ ਦੀ ਸੂਚੀ ਤਿਆਰ ਕਰੇਗੀ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਧਿਆਪਕ: ਹਰਜੋਤ ਬੈਂਸ ਚੰਡੀਗੜ੍ਹ, 28 ਫਰਵਰੀ 2025 : ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ....
ਦਿੱਲੀ ਤੋਂ ਟਲ ਗਈ ਤਬਾਹੀ ਹੁਣ ਪੰਜਾਬ 'ਤੇ ਮੰਡਰਾਉਣ ਲੱਗੀ ਹੈ : ਸੁਨੀਲ ਜਾਖੜ 
ਚੰਡੀਗੜ੍ਹ, 27 ਫਰਵਰੀ 2025 : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ 'ਤੇ ਵੱਡਾ ਨਿਸ਼ਾਨਾ ਸਾਧਿਆ ਹੈ। ਵੀਰਵਾਰ ਨੂੰ ਆਪਣੇ ਟਵਿੱਟਰ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕਰਦਿਆਂ ਜਾਖੜ ਨੇ ਕਿਹਾ ਕਿ ਦਿੱਲੀ ਤੋਂ ਟਲ ਗਈ ਤਬਾਹੀ ਹੁਣ ਪੰਜਾਬ 'ਤੇ ਮੰਡਰਾਉਣ ਲੱਗੀ ਹੈ। ਜਿਸ ਤਰ੍ਹਾਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਿਛਲੇ ਕੁਝ ਦਿਨਾਂ ਤੋਂ ਪੰਜਾਬ 'ਚ ਰਹੇ ਹਨ, ਉਸ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੀਂਦ ਨਹੀਂ ਆ ਰਹੀ ਅਤੇ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਵੀ ਵਧ....
ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 27 ਫਰਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਵਜੋਂ ਤਾਇਨਾਤ ਮਾਲ ਵਿਭਾਗ ਦੇ ਕਰਮਚਾਰੀ ਆਲੋਕ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਸ਼ਿਮਲਾਪੁਰੀ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ....
ਸਿੱਖਿਆ ਵਿਭਾਗ ਨੇ 1 ਮਾਰਚ 2025  ਤੋਂ ਪੰਜਾਬ ‘ਚ ਸਕੂਲਾਂ ਦਾ ਸਮਾਂ ਬਦਲਿਆ 
ਚੰਡੀਗੜ੍ਹ, 27 ਫਰਵਰੀ 2025 : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੂਬੇ ‘ਚ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਸਿੱਖਿਆ ਵਿਭਾਗ ਮੁਤਾਬਕ ਅਗਲੇ ਮਹੀਨੇ 1 ਮਾਰਚ 2025 ਤੋਂ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਸਿੱਖਿਆ ਵਿਭਾਗ ਮੁਤਾਬਕ ਸੂਬੇ ਦੇ ਸਾਰੇ ਸਰਕਾਰੀ ਸਕੂਲ ਹੁਣ ਸਵੇਰੇ 8.30 ਵਜੇ ਖੁੱਲ੍ਹਣਗੇ ਅਤੇ 2.50 ਤੱਕ ਵਜੇ ਛੁੱਟੀ ਹੋਵੇਗੀ। ਸਕੂਲ ‘ਚ ਪਹਿਲਾ ਪੀਰੀਅਡ 8.55 ਤੋਂ 9.35, ਦੂਜਾ ਪੀਰੀਅਡ: 9.35 ਤੋਂ 10.15, ਤੀਜਾ ਪੀਰੀਅਡ: 10.15 ਤੋਂ 10.55, ਚੌਥਾ ਪੀਰੀਅਡ:10.55....
2024-25 ਵਿੱਚ 10,200 ਕਰੋੜ ਰੁਪਏ ਦਾ ਰੈਵੀਨਿਊ ਹੋਇਆ ਹੈ : ਹਰਪਾਲ ਸਿੰਘ ਚੀਮਾ 
ਚੰਡੀਗੜ੍ਹ, 27 ਫਰਵਰੀ 2025 : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਕੀਤੇ ਗਏ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਡੀਆ ਨਾਲ ਗਲਬਾਤ ਕੀਤੀ। ਪੰਜਾਬ ਕੈਬਨਿਟ ਦੀ ਅੱਜ ਹੋਈ ਅਹਿਮ ਮੀਟਿੰਗ ਵਿੱਚ ਨਵੀਂ ਐਕਸਾਈਜ਼ ਪਾਲਿਸੀ ਨੂੰ ਮਨਜ਼ੂਰੀ ਮਿਲ ਗਈ ਹੈ। ਪੰਜਾਬ ਸਰਕਾਰ ਨੇ ਨਵੀਂ ਐਕਸਾਈਜ਼ ਪਾਲਸੀ ਨੂੰ ਮਨਜ਼ੂਰੀ ਦਿੱਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ 2024....
ਕੇਂਦਰ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਕਿਸਾਨਾਂ ਦੀ ਭਲਾਈ ਹੈ : ਹਰਦੀਪ ਸਿੰਘ ਪੁਰੀ 
ਅੰਮ੍ਰਿਤਸਰ, 24 ਫਰਵਰੀ 2025 : ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਯੋਜਨਾ ਦੀ 19ਵੀਂ ਕਿਸ਼ਤ ਯੋਗ ਕਿਸਾਨ ਪਰਿਵਾਰਾਂ ਨੂੰ ਜਾਰੀ ਹੋ ਗਈ ਹੈ। ਹੁਣ ਤੱਕ 11 ਕਰੋੜ ਤੋਂ ਵੱਧ ਕਿਸਾਨ 18 ਕਿਸ਼ਤਾਂ ਰਾਹੀਂ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਪਿਛਲੀ ਕਿਸ਼ਤ ਵਿੱਚ ਕੁੱਲ 9.58 ਕਰੋੜ ਕਿਸਾਨਾਂ ਨੂੰ ਲਾਭ ਮਿਲਿਆ ਹੈ। ਉੱਥੇ ਹੀ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਕਰਨ ਦੇ ਸਬੰਧ ਗੁਰੂ ਨਾਨਕ....
ਆਪ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ : ਪ੍ਰਤਾਪ ਸਿੰਘ ਬਾਜਵਾ
ਚੰਡੀਗੜ੍ਹ, 24 ਫਰਵਰੀ 2025 : ਪੰਜਾਬ ਸਰਕਾਰ ਵੱਲੋੋਂ ਦੋ ਦਿਨਾਂ ਵਿਧਾਨ ਸੈਸ਼ਨ ਬੁਲਾਇਆ ਗਿਆ ਹੈ, ਜਿਸ ਦਾ ਅੱਜ ਪਹਿਲਾ ਦਿਨ ਹੈ ਇਸ ਮੌਕੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੁੱਜੇ ਵਿਰੋਧੀ ਧਿਰ ਦੇ ਆਗੂ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਨਾਲ ਤਾਲਮੇਲ ‘ਚ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਰਕਾਰ ਤੋੜਨ ਦਾ ਕੋਈ ਵੀ ਇਰਾਦਾ ਨਹੀਂ ਹੈ, ਕਿਉਂਕਿ ਆਪ ਪਾਰਟੀ ਦੀ ਸਰਕਾਰ ਤਾਂ ਲਗਾਤਾਰ ਝੂਠ ਬੋਲਣ ਕਾਰਨ....
19 ਮਾਰਚ ਦੀ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ 25 ਮਾਰਚ ਨੂੰ 101 ਕਿਸਾਨਾਂ ਦਾ ਜਥਾ ਦਿੱਲੀ ਵੱਲ ਮਾਰਚ ਕਰੇਗਾ : ਸਰਵਣ ਸਿੰਘ ਪੰਧੇਰ
ਸ਼ੰਭੂ ਬਾਰਡਰ, 24 ਫਰਵਰੀ 2025 : ਦਿੱਲੀ ਮਾਰਚ ਨੂੰ ਲੈ ਕੇ ਐਤਵਾਰ ਨੂੰ ਸ਼ੰਭੂ ਬਾਰਡਰ 'ਤੇ ਕਿਸਾਨ ਆਗੂਆਂ ਦੀ ਮੀਟਿੰਗ ਤੋਂ ਬਾਅਦ ਸੋਮਵਾਰ ਸਵੇਰੇ ਇਕ ਵਾਰ ਫਿਰ ਦੋਵਾਂ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਫਿਲਹਾਲ 25 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਟਾਲ ਦਿੱਤਾ ਗਿਆ ਹੈ। ਪੰਧੇਰ ਨੇ ਦੱਸਿਆ ਕਿ ਕੇਂਦਰ ਸਰਕਾਰ ਨਾਲ ਪਹਿਲਾਂ ਵੀ ਦੋ ਮੀਟਿੰਗਾਂ ਹੋ ਚੁੱਕੀਆਂ ਹਨ। ਹੁਣ 19 ਮਾਰਚ ਨੂੰ ਮੁੜ ਮੀਟਿੰਗ ਹੈ। ਜੇਕਰ ਉਸ....
ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦੀ ਨੀਤੀ ਅਪਣਾ ਰਹੀ ਹੈ : ਜਥੇਦਾਰ ਗਿਆਨੀ ਰਘਬੀਰ ਸਿੰਘ 
ਅੰਮ੍ਰਿਤਸਰ, 24 ਫਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨਾਲ ਚੱਲ ਰਹੇ ਵਿਵਾਦ ਦਰਮਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ ਵਾਰ ਫਿਰ ਸਖ਼ਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਜਾਰੀ ਹੁਕਮਨਾਮੇ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਅਕਾਲੀ....
ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰ ਟੱਕਰ, ਦੋ ਵਿਅਕਤੀਆਂ ਦੀ ਮੌਤ
ਫ਼ਾਜਿਲਕਾ, 24 ਫਰਵਰੀ 2025 : ਫ਼ਾਜਿਲਕਾ ਜਿਲ੍ਹਾ ਦੇ ਪਿੰਡ ਰਾਮਪੁਰ ਨਜ਼ਦੀਕ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਦੋ ਵਿਅਕਤੀ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਘਰ ਨੂੰ ਵਾਪਸ ਆ ਰਹੇ ਸਨ ਕਿ ਉਨ੍ਹਾਂ ਨੂੰ ਇੱਕ ਤੇਜ਼ ਰਫਤਾਰ ਕਾਰ ਨੇ ਕੁਚਲ ਦਿੱਤਾ। ਜਿਸ ਕਾਰਨ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਦਲੀਪ ਕੁਮਾਰ ਤੇ ਸੁਭਾਸ਼ ਕੁਮਾਰ ਵਜੋਂ ਹੋਈ ਹੈ।ਇਸ ਸਬੰਧੀ ਜਦੋਂ ਥਾਣਾ ਬਹਾਵਲ ਦੇ ਏਐਸਆਈ ਬਲਵੀਰ ਸਿੰਘ ਨਾਲ....
ਬਟਾਲਾ ਪੁਲਿਸ ਨੇ 2 ਵਿਅਕਤੀਆਂ ਨੂੰ 83 ਲੱਖ ਰੁਪਏ, ਗੈਰ-ਕਾਨੂੰਨੀ ਹਥਿਆਰ ਅਤੇ ਲਗਜ਼ਰੀ ਵਾਹਨ ਸਮੇਤ ਕੀਤਾ ਗ੍ਰਿਫ਼ਤਾਰ 
ਬਟਾਲਾ, 23 ਫਰਵਰੀ 2025 : ਬਟਾਲਾ ਪੁਲਿਸ ਵੱਲੋ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਅਮਰੀਕਾ ਸਥਿਤ ਗੁਰਦੇਵ ਜੱਸਲ ਦੁਆਰਾ ਚਲਾਏ ਜਾ ਰਹੇ ਇੱਕ ਵੱਡੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ 4 ਫਰਵਰੀ ਨੂੰ ਜੱਸਲ ਦੇ ਸਾਥੀਆਂ ਨੇ ਕਲਾਨੌਰ ਸਥਿਤ ਵਪਾਰੀ ਦੇ ਪੈਟਰੋਲ ਪੰਪ 'ਤੇ ਗੋਲੀਬਾਰੀ ਕੀਤੀ ਸੀ। ਲਗਾਤਾਰ ਧਮਕੀ ਭਰੇ ਕਾਲਾਂ ਕਰਨ ਅਤੇ ₹1 ਕਰੋੜ ਦੀ ਮੰਗ ਤੋਂ ਬਾਅਦ, ਕਾਰੋਬਾਰੀ ਨੇ ਆਖਰਕਾਰ 11 ਫਰਵਰੀ ਨੂੰ 50 ਲੱਖ ਰੁਪਏ....